20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਨਸਾਈਨ ਐਵੇਨਿਊ ਵਿਖੇ ਤਾਲਾਬੰਦ ਘਰ ’ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਚੁਗਿੱਟੀ/ ਜੰਡੂਸਿੰਘਾ,19 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਖੇਤਰ ਸ਼ਨਸਾਈਨ ਐਵੇਨਿਊ ਵਿਖੇ ਚੋਰਾਂ ਵਲੋਂ ਤਾਲਾਬੰਦ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਥੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਪੀ.

ਅਜੀਤ ਡੈਸਕ 20-10-2026
ਚੁਗਿੱਟੀ/ ਜੰਡੂਸਿੰਘਾ,19 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਖੇਤਰ ਸ਼ਨਸਾਈਨ ਐਵੇਨਿਊ ਵਿਖੇ ਚੋਰਾਂ ਵਲੋਂ ਤਾਲਾਬੰਦ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਥੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਪੀ.ਏ.ਪੀ. ’ਚ ਤਾਇਨਾਤ ਮੁੱਖ ਕਾਂਸਟੇਬਲ ਸੁਖਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰੀ ’ਚ ਕਿਸੇ ਦੇ ਵਿਆਹ ਦੇ ਸਬੰਧ ਵਿੱਚ ਫਗਵਾੜਾ ਗਿਆ ਹੋਇਆ ਸੀ। ਜਦੋਂ ਉਥੋਂ ਵਾਪਸ ਆਏ ਤਾਂ ਵੇਖਿਆ ਕਿ ਘਰ ਦੇ ਅੰਦਰਲੇ ਅਤੇ ਬਾਹਰਲੇ ਤਾਲੇ ਟੁੱਟੇ ਹੋਏ ਸਨ ਅਤੇ ਸਾਰੇ ਘਰ ਵਿੱਚ ਸਾਮਾਨ ਇੱਧਰ-ਉੱਧਰ ਖਿਲਰਿਆ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਚੋਰੀ ਦੀ ਇਸ ਵਾਰਦਾਤ ਦੌਰਾਨ ਚੋਰ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਪੀੜਤ ਪਰਿਵਾਰ ਵਲੋਂ ਇਸ ਸਬੰਧੀ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਾਈਂ ਦਾਸ ਸਕੂਲ ਦੇ ਮੈਦਾਨ ’ਚ ਸਥਾਪਤ ਕੀਤਾ ਗਿਆ ‘ਨਸ਼ੇ ਦੇ ਦਾਨਵ’ ਦਾ ਪੁਤਲਾ ਫੂਡ ਸੇਫਟੀ ਵਿੰਗ ਨੇ ਮਠਿਆਈਆਂ ਦੇ 5 ਨਮੂਨ... ਅਗਲੀ ਖ਼ਬਰ ਰਾਜਵੰਤ ਸਿੰਘ ਸੁੱਖਾ ‘ਆਪ’ ਬੀ. ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।