20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਾਈਂ ਦਾਸ ਸਕੂਲ ਦੇ ਮੈਦਾਨ ’ਚ 102 ਫੁੱਟ ਦਾ ਰਾਵਣ ਦਾ ਪੁਤਲਾ ਬਣਿਆ ਆਕਰਸ਼ਣ ਦਾ ਕੇਂਦਰ

ਜਲੰਧਰ , 19 ਅਕਤੂਬਰ ( ਸ਼ਿਵ )- ਸ਼ਹਿਰ ਵਿਚ ਬਦੀ ’ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਕੁਝ ਦਿਨ ਪਹਿਲਾਂ ਮਾਨਸਾ ’ ਚ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਸੂਬੇ ਭਰ ’ ਚ ਨਸ਼ਿਆਂ ਦਾ ਮਾਮਲਾ ਫਿਰ ਗਰਮਾ ਗਿਆ ਹੈ ਤੇ ਇਸ ਕਰਕੇ ਲੋਕਾਂ ਨੂੰ ਇਸ ਘਾਤਕ ਬੁਰਾਈ ਦੇ ਖ਼ਿਲਾਫ ਜਾਗਰੂਕ ਕਰਨ ਲਈ ਸ਼ਹਿਰ ਵਿਚ ਕਈ ਥਾਵਾਂ ’ ਤੇ ਮਨਾਏ ਜਾਣ ਵਾਲੇ ਦੁਸਹਿਰੇ ਦੇ ਸਮਾਗਮਾਂ ਵਿਚ ਬਾਕੀ ਪੁਤਲਿਆਂ ਤੋਂ ਇਲਾਵਾ ‘ ਨਸ਼ੇ ਦੇ ਦਾਨਵਾਂ ’ ਦੇ ਪੁਤਲੇ ਵੀ ਸਾੜੇ ਜਾਣਗੇ ।

ਸਾਈਂ ਦਾਸ ਸਕੂਲ ਦੇ ਮੈਦਾਨ ’ਚ ਸਥਾਪਤ ਕੀਤਾ ਗਿਆ 102 ਫੁੱਟ ਉੱਚਾ ਰਾਵਣ ਦਾ ਪੁਤਲਾ। ਤਸਵੀਰਾਂ. ਮੁਨੀਸ਼ 20-10-2026

ਜਲੰਧਰ , 19 ਅਕਤੂਬਰ ( ਸ਼ਿਵ )- ਸ਼ਹਿਰ ਵਿਚ ਬਦੀ ’ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਕੁਝ ਦਿਨ ਪਹਿਲਾਂ ਮਾਨਸਾ ’ ਚ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਸੂਬੇ ਭਰ ’ ਚ ਨਸ਼ਿਆਂ ਦਾ ਮਾਮਲਾ ਫਿਰ ਗਰਮਾ ਗਿਆ ਹੈ ਤੇ ਇਸ ਕਰਕੇ ਲੋਕਾਂ ਨੂੰ ਇਸ ਘਾਤਕ ਬੁਰਾਈ ਦੇ ਖ਼ਿਲਾਫ ਜਾਗਰੂਕ ਕਰਨ ਲਈ ਸ਼ਹਿਰ ਵਿਚ ਕਈ ਥਾਵਾਂ ’ ਤੇ ਮਨਾਏ ਜਾਣ ਵਾਲੇ ਦੁਸਹਿਰੇ ਦੇ ਸਮਾਗਮਾਂ ਵਿਚ ਬਾਕੀ ਪੁਤਲਿਆਂ ਤੋਂ ਇਲਾਵਾ ‘ ਨਸ਼ੇ ਦੇ ਦਾਨਵਾਂ ’ ਦੇ ਪੁਤਲੇ ਵੀ ਸਾੜੇ ਜਾਣਗੇ । ਸਾਈਂ ਦਾਸ ਸਕੂਲ ਦੇ ਮੈਦਾਨ ਵਿਚ ਕਮੇਟੀ ਵਲੋਂ 30 ਫੁੱਟ ਦਾ ਨਸ਼ੇ ਦਾ ਦਾਨਵ ਦਾ ਪੁਤਲਾ ਬਣਾਇਆ ਗਿਆ ਹੈ ਜਿਸ ਨੂੰ ਅੱਜ ਸਾੜਿਆ ਜਾਵੇਗਾ ਸਗੋਂ ਇਸ ਮੈਦਾਨ ਵਿਚ 102 ਫੁੱਟ ਉੱਚਾ ਰਾਵਣ ਦਾ ਪੁਤਲਾ ਵੀ ਸਥਾਪਿਤ ਕੀਤਾ ਗਿਆ । ਸਾਈਂ ਦਾਸ ਸਕੂਲ ਦੇ ਮੈਦਾਨ ਵਿਚ ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦੇ ਸਮਾਗਮ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ । ਕਮੇਟੀ ਦੇ ਪ੍ਰਧਾਨ ਤਰਸੇਮ ਕਪੂਰ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ । ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਨਸ਼ੇ ਸਿਹਤ ਅਤੇ ਸਮਾਜ ਦੋਵਾਂ ਲਈ ਘਾਤਕ ਹਨ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ।ਇਸੇ ਮਕਸਦ ਨਾਲ ਦੁਸਹਿਰੇ ਦੇ ਸਮਾਗਮ ਵਿਚ ‘ਨਸ਼ੇ ਦੇ ਦਾਨਵ’ ਦਾ ਪੁਤਲਾ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ, ਤਾਂ ਜੋ ਲੋਕਾਂ ਤੱਕ ਨਸ਼ਿਆਂ ਵਿਰੁੱਧ ਮਜ਼ਬੂਤ ਸੁਨੇਹਾ ਪਹੁੰਚਾਇਆ ਜਾ ਸਕੇ। ਕਮੇਟੀ ਦਾ ਮਕਸਦ ਤਿਉਹਾਰ ਰਾਹੀਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ।  ਜਲੰਧਰ ਸ਼ਹਿਰ ’ਚ ਕਈ ਥਾਵਾਂ ’ਤੇ ਦੁਸਹਿਰੇ ਦੇ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੌਰਾਨ ਲੋਕਾਂ ਦੀ ਭਾਰੀ ਸ਼ਮੂਲੀਅਤ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਪੁਤਲੇ ਸਥਾਪਿਤ ਕਰਨ ਦਾ ਕੰਮ ਅੱਜ ਰਾਜ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਕੀਤਾ ਗਿਆ। ਚੇਤੇ ਰਹੇ ਕਿ ਰਾਜ ਕੁਮਾਰ ਲੰਬੇ ਸਮੇਂ ਤੋਂ ਇਸ ਕਮੇਟੀ ਨਾਲ ਜੁੜ ਕੇ ਸੇਵਾਵਾਂ ਦੇ ਰਹੇ ਹਨ।  

ਪਿਛਲੀ ਖ਼ਬਰ ਪਿੰਡ ਬਰਸਾਲਾਂ ਵਿਖੇ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਾਰਦਾਤ ਕਰਨ ਦੀ ਤਾਕ ’ਚ ਘੁੰਮ ਰਹੇ ਗਰੋਹ ਦੇ 2 ਮੈਂਬਰ ਪਿਸਤੌਲਾਂ ਤੇ ਦੇਸੀ ਕੱਟਿਆਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।