ਜਲੰਧਰ ਦੇ ਇਸ ਮੈਦਾਨ ਨਾਲ ਜੁੜੀਆਂ ਨੇ ਬਚਪਨ ਦੀਆਂ ਯਾਦਾਂ, ਇੱਥੇ ਚੰਗਾ ਪ੍ਰਦਰਸ਼ਨ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ-ਮਨਪ੍ਰੀਤ ਸਿੰਘ
ਜਲੰਧਰ, 19ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਉਲੰਪੀਅਨ ਮਨਪ੍ਰੀਤ ਸਿੰਘ ਨੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੈਦਾਨ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਆਪਣੇ ਹਾਕੀ ਕਰੀਅਰ ਦੇ ਸ਼ੁਰੂਆਤੀ ਦੌਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮੈਦਾਨ ਤੋਂ ਹੀ ਉਨ੍ਹਾਂ ਦਾ ਹਾਕੀ ਨਾਲ ਗੂੜ੍ਹਾ ਨਾਤਾ ਰਿਹਾ ਹੈ।
ਅਜੀਤ ਡੈਸਕ
20-10-2026