20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ, 19 ਅਕਤੂਬਰ (ਡਾ ਜਤਿੰਦਰ ਸਾਬੀ)-ਜਲੰਧਰ ਵਿਖੇ 27 ਅਕਤੂਬਰ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋਣ ਵਾਲੀ ਵੱਕਾਰੀ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਅਹਿਮ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਜਿਸ ਵਿੱਚ ਏਸ਼ੀਆ ਖੇਤਰ ਦੀਆਂ ਚੋਟੀ ਦੀਆਂ ਕੌਮੀ ਟੀਮਾਂ ਵੱਕਾਰੀ ਖਿਤਾਬ ਜਿੱਤਣ ਲਈ ਮੁਕਾਬਲਾ ਕਰਨਗੀਆਂ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਉਦਘਾਟਨ ਤੋਂ ਪਹਿਲਾਂ ਸੁਰਜੀਤ ਹਾਕੀ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ-ਮੁਨੀਸ਼ 20-10-2026
ਜਲੰਧਰ, 19 ਅਕਤੂਬਰ (ਡਾ ਜਤਿੰਦਰ ਸਾਬੀ)-ਜਲੰਧਰ ਵਿਖੇ 27 ਅਕਤੂਬਰ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋਣ ਵਾਲੀ ਵੱਕਾਰੀ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਅਹਿਮ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਜਿਸ ਵਿੱਚ ਏਸ਼ੀਆ ਖੇਤਰ ਦੀਆਂ ਚੋਟੀ ਦੀਆਂ ਕੌਮੀ ਟੀਮਾਂ ਵੱਕਾਰੀ ਖਿਤਾਬ ਜਿੱਤਣ ਲਈ ਮੁਕਾਬਲਾ ਕਰਨਗੀਆਂ। ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਬੰਧੀ ਕਾਰਜ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਖਾਸ ਤੌਰ ’ਤੇ ਹਾਕੀ ਸਟੇਡੀਅਮ ਦੇ ਨਵੀਨੀਕਰਨ ਨਾਲ ਸਬੰਧਤ ਚੱਲ ਰਹੇ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੈਚਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ। ਟੂਰਨਾਮੈਂਟ ਦੀ ਸ਼ੁਰੂਆਤ 27 ਅਕਤੂਬਰ ਨੂੰ ਹੋਵੇਗੀ, ਜਿਸ ਵਿੱਚ ਮਲੇਸ਼ੀਆ ਦਾ ਮੁਕਾਬਲਾ ਚੀਨ ਨਾਲ ਹੋਵੇਗਾ। ਇਸ ਤੋਂ ਬਾਅਦ ਜਾਪਾਨ ਅਤੇ ਕੋਰੀਆ ਵਿਚਕਾਰ ਮੈਚ ਖੇਡਿਆ ਜਾਵੇਗਾ। ਮੇਜ਼ਬਾਨ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਹੋਣ ਵਾਲੇ ਮੈਚ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਹੋਵੇਗਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਜਲੰਧਰ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਨਕੋਦਰ ਦੀ ਵਿਧਾਇਕਾ ਮਾਨ ਦੇ ਘਰ ਦਾ ਘਿਰਾਓ ਅਗਲੀ ਖ਼ਬਰ ਜਲੰਧਰ ਦੇ ਇਸ ਮੈਦਾਨ ਨਾਲ ਜੁੜੀਆਂ ਨੇ ਬਚਪਨ ਦੀਆਂ ਯਾਦਾਂ, ਇੱਥੇ ਚੰਗਾ ਪ੍ਰਦਰਸ਼ਨ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ-ਮਨਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।