ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ਚ ਦੁਸਹਿਰੇ ਸੰਬੰਧੀ ਡਰਾਇੰਗ ਮੁਕਾਬਲੇ ਕਰਵਾਏ
ਮਲਸੀਆਂ, 19 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਮਲਸੀਆਂ, 19 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੁਸਹਿਰੇ ਨਾਲ ਸਬੰਧਿਤ ਸੁੰਦਰ ਚਿੱਤਰ ਬਣਾਏ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਤਿਉਹਾਰ ਦੀ ਮਹੱਤਤਾ ਸਮਝਣ ਦੇ ਨਾਲ-ਨਾਲ ਆਪਣੀ ਸਿਰਜਣਾਤਮਕਤਾ ਨੂੰ ਨਿਖਾਰਨ ਦਾ ਮੌਕਾ ਮਿਲਿਆ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਦੁਸਹਿਰੇ ਨਾਲ ਜੁੜੀਆਂ ਇਤਿਹਾਸਕ ਅਤੇ ਨੈਤਿਕ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਅਧਿਆਪਕਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਜੀਵਨ ਵਿਚ ਸੱਚਾਈ, ਇਮਾਨਦਾਰੀ ਅਤੇ ਚੰਗੇ ਆਚਰਣ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।