ਚੁਗਿੱਟੀ / ਜੰਡੂਸਿੰਘਾ , 21 ਅਕਤੂਬਰ ( ਨਰਿੰਦਰ ਲਾਗੂ )- ਦਿਹਾਤੀ ਖੇਤਰ ਦੇ ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਲਾਗੇ ਬੁੱਧਵਾਰ ਦੁਪਹਿਰੇ ਤੇਜ਼ ਰਫਤਾਰ ਇਕ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ । ਇਸ ਸਬੰਧੀ ਇਤਲਾਹ ਮਿਲਣ ’ ਤੇ ਮੌਕੇ ’ ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਲਈ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ । ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦਾਰਾ ਸਿੰਘ (57) ਪੁੱਤਰ ਪਿਆਰਾ ਸਿੰਘ ਨਿਵਾਸੀ ਪਿੰਡ ਕਰੀਆ , ਜ਼ਿਲ੍ਹਾ ਨਵਾਂਸ਼ਹਿਰ ਦੇ ਰੂਪ ’ ਚ ਸਾਹਮਣੇ ਆਈ ਹੈ । ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪੁੱਤਰਾਂ ਸੰਦੀਪ ਕੁਮਾਰ ਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਸਮੇਂ ਉਨ੍ਹਾਂ ਦੇ ਪਿਤਾ ਮਾਹਲਪੁਰ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਕਿ ਇਸੇ ਦੌਰਾਨ ਜਦੋਂ ਉਹ ਉਕਤ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਕੋਈ ਤੇਜ਼ ਰਫਤਾਰ ਵਾਹਨ ਟੱਕਰ ਮਾਰ ਗਿਆ ਜਿਸ ਨਾਲ ਉਨ੍ਹਾਂ ਦੇ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਕਿ ਹਾਦਸੇ ਵਾਲੀ ਥਾਂ ‘ਤੇ ਇਕੱਠੇ ਹੋਏ ਲੋਕਾਂ ਵਲੋਂ ਰਾਮਾ ਮੰਡੀ ’ਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਕਿ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਜੀਆਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
ਚੁਗਿੱਟੀ / ਜੰਡੂਸਿੰਘਾ , 21 ਅਕਤੂਬਰ ( ਨਰਿੰਦਰ ਲਾਗੂ )- ਦਿਹਾਤੀ ਖੇਤਰ ਦੇ ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਲਾਗੇ ਬੁੱਧਵਾਰ ਦੁਪਹਿਰੇ ਤੇਜ਼ ਰਫਤਾਰ ਇਕ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ । ਇਸ ਸਬੰਧੀ ਇਤਲਾਹ ਮਿਲਣ ’ ਤੇ ਮੌਕੇ ’ ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਲਈ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ ।
ਅਜੀਤ ਡੈਸਕ
22-10-2026