22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲੰਮੇ ਅਰਸੇ ਬਾਅਦ ਸੁਰਜੀਤ ਹਾਕੀ ਸਟੇਡੀਅਮ ’ਚ ਲੱਗਿਆ ਭਾਰਤੀ ਪੁਰਸ਼ ਹਾਕੀ ਟੀਮ ਦਾ ਕੋਚਿੰਗ ਕੈਂਪ

ਜਲੰਧਰ, 21 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਹਾਕੀ ਲਈ ਇਹ ਇੱਕ ਚੰਗਾ ਅਤੇ ਉਤਸ਼ਾਹਜਨਕ ਸੰਕੇਤ ਹੈ ਕਿ ਲੰਮੇ ਅਰਸੇ ਬਾਅਦ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਭਾਰਤੀ ਪੁਰਸ਼ ਹਾਕੀ ਟੀਮ ਦਾ ਕੋਚਿੰਗ ਕੈਂਪ ਲੱਗਿਆ ਹੈ।

ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਹਾਕੀ ਲਈ ਇਹ ਇੱਕ ਚੰਗਾ ਅਤੇ ਉਤਸ਼ਾਹਜਨਕ ਸੰਕੇਤ ਹੈ ਕਿ ਲੰਮੇ ਅਰਸੇ ਬਾਅਦ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਭਾਰਤੀ ਪੁਰਸ਼ ਹਾਕੀ ਟੀਮ ਦਾ ਕੋਚਿੰਗ ਕੈਂਪ ਲੱਗਿਆ ਹੈ। ਪੰਜਾਬ ਵਿੱਚ ਹਾਕੀ ਦੀ ਅਮੀਰ ਵਿਰਾਸਤ ਨੂੰ ਮੁੜ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਇਸ ਖੇਡ ਨਾਲ ਜੋੜਨ ਦੇ ਨਜ਼ਰੀਏ ਤੋਂ ਇਸ ਕੈਂਪ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤੀ ਪੁਰਸ਼ ਹਾਕੀ ਟੀਮ ਦਾ ਆਖ਼ਰੀ ਕੋਚਿੰਗ ਕੈਂਪ ਸਾਲ 2014 ਵਿੱਚ ਪਟਿਆਲਾ ਵਿਖੇ ਲੱਗਿਆ ਸੀ। ਇਸੇ ਸਾਲ ਭਾਰਤੀ ਮਹਿਲਾ ਹਾਕੀ ਟੀਮ ਦਾ ਕੋਚਿੰਗ ਕੈਂਪ ਵੀ ਪੰਜਾਬ ’ਚ ਲੱਗਿਆ ਸੀ। ਇਸ ਤੋਂ ਬਾਅਦ ਲੰਮਾ ਸਮਾਂ ਬੀਤ ਜਾਣ ’ਤੇ ਹੁਣ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਭਾਰਤੀ ਪੁਰਸ਼ ਟੀਮ ਦੇ ਕੈਂਪ ਦਾ ਲੱਗਣਾ ਪੰਜਾਬ ਦੇ ਖੇਡ ਮਾਹੌਲ ਲਈ ਮਹੱਤਵਪੂਰਨ ਘਟਨਾ ਹੈ। 27 ਅਕਤੂਬਰ ਤੋਂ ਜਲੰਧਰ ਵਿੱਚ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫ਼ੀ ਹਾਕੀ ਦੇ ਮੱਦੇਨਜ਼ਰ ਵੀ ਇਸ ਕੈਂਪ ਦੀ ਅਹਿਮੀਅਤ ਵਧ ਜਾਂਦੀ ਹੈ। ਕੌਮੀ ਪੱਧਰ ਦੇ ਖਿਡਾਰੀਆਂ ਦੀ ਸਟੇਡੀਅਮ ਵਿੱਚ ਮੌਜੂਦਗੀ ਨਾਲ ਜਿੱਥੇ ਸਥਾਨਕ ਹਾਕੀ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਅਤੇ ਸਿਖਲਾਈ ਦੇ ਮਾਹੌਲ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲੇਗਾ, ਉੱਥੇ ਹੀ ਨਵੀਂ ਪੀੜ੍ਹੀ ਵਿੱਚ ਹਾਕੀ ਪ੍ਰਤੀ ਉਤਸ਼ਾਹ ਵੀ ਵਧਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਦੇ ਯਤਨਾਂ ਦੇ ਸੰਦਰਭ ’ਚ ਇਸ ਪਹਿਲ ਨੂੰ ਹਾਂ-ਪੱਖੀ ਤਰੀਕੇ ਨਾਲ ਦੇਖਿਆ ਜਾ ਰਿਹਾ ਹੈ। ਹਾਕੀ ਵਰਗੀ ਰਵਾਇਤੀ ਖੇਡ ਨੂੰ ਮੁੜ ਲੋਕਪ੍ਰਿਯ ਬਣਾਉਣ ਲਈ ਜ਼ਰੂਰੀ ਹੈ ਕਿ ਕੌਮੀ ਟੀਮਾਂ ਦੇ ਕੈਂਪ, ਕੌਮਾਂਤਰੀ ਮੁਕਾਬਲੇ ਅਤੇ ਉੱਚ ਪੱਧਰੀ ਸਿਖਲਾਈ ਦੀਆਂ ਸਹੂਲਤਾਂ ਪੰਜਾਬ ਵਿੱਚ ਲਗਾਤਾਰ ਉਪਲਬਧ ਹੋਣ।
ਪਿਛਲੀ ਖ਼ਬਰ ਓਮਵੀਰ ਦੀ ਮੌਤ ਮਾਮਲੇ ’ਚ ਨਵਾਂ ਮੋੜ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ ਅਗਲੀ ਖ਼ਬਰ ਬਿਲਡਿੰਗ ਇੰਜੀਨੀਅਰਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨਗਰ ਨਿਗਮ ਤੇ ਇੰਪਰੂਵਮੈਂਟ ਟਰੱਸਟ ਦੇ ਮਾਲੀਏ ’ ਤੇ ਵੀ ਪੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।