ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ- ਮੇਅਰ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਜਨਤਕ ਸੁਣਵਾਈ, ਲੋਕਾਂ ਨੇ ਦੱਸੀਆਂ ਆਪਣੀਆਂ ਸਮੱਸਿਆਵਾਂ
ਜਲੰਧਰ, 22 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਅੱਜ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਨੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ।
ਅਜੀਤ ਡੈਸਕ
23-10-2026