22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਿਆਂ ਖ਼ਿਲਾਫ ਸਮੂਹਿਕ ਤੌਰ ’ਤੇ ਯੋਜਨਾਬੱਧ ਢੰਗ ਨਾਲ ਮੁਹਿੰਮ ਚਲਾਉਣ ਦੀ ਲੋੜ-ਢੀਂਡਸਾ, ਗੁੰਬਰ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸਕੱਤਰ ਜਨਰਲ ਮਨਿੰਦਰਪਾਲ ਸਿੰਘ ਗੁੰਬਰ ਨੇ ਕਿਹਾ ਹੈ ਕਿ ਨਸ਼ਿਆਂ ਨੂੰ ਖਤਮ ਕਰਨ ਦੇ ਵਾਅਦੇ ਨਾਲ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਅੱਜ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਅੰਦਰ ਨਸ਼ਿਆਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ ਤੇ ਹਰ ਰੋਜ਼ ਪੰਜਾਬ ਦੀ ਜਵਾਨੀ ਮੌਤ ਦੇ ਮੂੰਹ ’ਚ ਜਾ ਰਹੀ ਹੈ।

ਇਕਬਾਲ ਸਿੰਘ ਢੀਂਡਸਾ, ਮਨਿੰਦਰਪਾਲ ਸਿੰਘ ਗੁੰਬਰ 23-10-2026
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸਕੱਤਰ ਜਨਰਲ ਮਨਿੰਦਰਪਾਲ ਸਿੰਘ ਗੁੰਬਰ ਨੇ ਕਿਹਾ ਹੈ ਕਿ ਨਸ਼ਿਆਂ ਨੂੰ ਖਤਮ ਕਰਨ ਦੇ ਵਾਅਦੇ ਨਾਲ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਅੱਜ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਅੰਦਰ ਨਸ਼ਿਆਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ ਤੇ ਹਰ ਰੋਜ਼ ਪੰਜਾਬ ਦੀ ਜਵਾਨੀ ਮੌਤ ਦੇ ਮੂੰਹ ’ਚ ਜਾ ਰਹੀ ਹੈ। ਢੀਂਡਸਾ ਤੇ ਗੁੰਬਰ ਨੇ ‘ਆਪ’ ਸਰਕਾਰ ’ਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਇਕ ਗਿਣੀ ਮਿੱਥੀ ਸਾਜਿਸ਼ ਤਹਿਤ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਖਿਲਾਫ ਸਾਰੀਆਂ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਂਝਾ ਅਤੇ ਯੋਜਨਾਬੱਧ ਤਰੀਕੇ ਨਾਲ ਸੰਘਰਸ਼ ਕਰਨ ਦੀ ਲੋੜ ਹੈ ਤੇ ਇਸ ਸਬੰਧੀ ਸਰਕਾਰ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜ ਅੰਦਰ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਵੀ ਮੰਗ ਕੀਤੀ।
ਪਿਛਲੀ ਖ਼ਬਰ ਸੀ. ਏ. ਇੰਟਰਮੀਡੀਏਟ ਦੇ ਨਤੀਜਿਆਂ ’ਚ ਜਲੰਧਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।