24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ, ਮੰਗ ਪੱਤਰ ਸੌਂਪਿਆ

ਜਲੰਧਰ, 23 ਅਕਤੂਬਰ (ਐੱਮ. ਐੱਸ.

ਪ੍ਰਦਰਸ਼ਨ ਕਰਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮਾਂ। ਤਸਵੀਰ : ਮੁਨੀਸ਼ 24-10-2026
ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਬਾਹਰ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਮਹਿਕਮੇ ਦੇ ਸੈਕਟਰੀ ਨੂੰ ਭੇਜਣ ਲਈ ਸੌਂਪਿਆ ਗਿਆ। ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਆਂਗਣਵਾੜੀ ਕੇਂਦਰਾਂ ’ਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ, ਜੋ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਕੁਪੋਸ਼ਣ ਦੀ ਰੋਕਥਾਮ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਲਈ ਬਹੁਤ ਮਹੱਤਵਪੂਰਨ ਹੈ ਪਰ ਪੰਜਾਬ ’ਚ ਪੋਸ਼ਣ ਟ੍ਰੈਕ ਦੇ ਨਾਂਅ ’ਤੇ ਬੱਚਿਆਂ ਨੂੰ ਇਸ ਅਹਿਮ ਸਹੂਲਤ ਤੋਂ ਵਾਂਝੇ ਕੀਤਾ ਜਾ ਰਿਹਾ ਹੈ, ਜੋ ਆਈ.ਸੀ.ਡੀ.ਐੱਸ. ਸਕੀਮ ਦੇ ਮੂਲ ਉਦੇਸ਼ਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਇਹ ਸਥਿਤੀ ਬੇਹੱਦ ਚਿੰਤਾਜਨਕ ਹੈ, ਕਿਉਂਕਿ ਜਿਹੜੀ ਸਕੀਮ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਣਾਈ ਗਈ ਹੈ, ਉਸੇ ਸਕੀਮ ਉੱਤੇ ਬੇਲੋੜੀਆਂ ਸ਼ਰਤਾਂ ਥੋਪ ਕੇ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਤੋਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਜੀਟਲਾਈਜੇਸ਼ਨ ਦੇ ਨਾਂ ’ਤੇ ਬੱਚਿਆਂ ਨੂੰ ਭੋਜਨ ਦੇ ਅਧਿਕਾਰ ਤੋਂ ਵਾਂਝਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਡਿਜੀਟਲ ਪ੍ਰਣਾਲੀਆਂ ਅਤੇ ਆਨਲਾਈਨ ਹਾਜ਼ਰੀ ਨੂੰ ਇਸ ਤਰ੍ਹਾਂ ਲਾਗੂ ਕਰਨਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਹੱਕ ਦਾ ਭੋਜਨ ਹੀ ਨਾ ਮਿਲੇ, ਆਈ.ਸੀ.ਡੀ.ਐੱਸ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਡੀਜੀਟਲ ਪ੍ਰਣਾਲੀ ਲੋਕਾਂ ਨੂੰ ਸਹੂਲਤ ਦੇਣ ਲਈ ਹੁੰਦੀ ਹੈ, ਨਾ ਕਿ ਲੋਕਾਂ ਦੇ ਅਧਿਕਾਰ ਖੋਹਣ ਲਈ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਫ਼ੈਸਲੇ ’ਚ ਤੁਰੰਤ ਸੁਧਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਪਾਲਿਸੀ ਤਹਿਤ 2.50 ਕਰੋੜ ਦੀ ਪ੍ਰੋਤਸਾਹਨ ਰਾਸ਼ੀ ਨੂੰ ਪ੍ਰਵਾਨਗੀ ਪੰਜਾਬ ਸਰਕਾਰ ਜ਼ਿਲ੍ਹ... ਅਗਲੀ ਖ਼ਬਰ ਜੰਮੂ ਤੋਂ ਨੌਕਰੀ ਕਰਨ ਆਈ ਔਰਤ ਵਲੋਂ ਹੋਟਲ ਦੇ ਕਮਰੇ ’ਚ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।