24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੁਆਮੀ ਸੰਤ ਦਾਸ ਸਕੂਲ ਦਾ ਬੈਡਮਿੰਟਨ ਖਿਡਾਰੀ ਜ਼ੋਰਾਵਰ ਸਿੰਘ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੁਣਿਆ

ਜਲੰਧਰ, 23 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ)-ਸੁਆਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਬੈਡਮਿੰਟਨ ਖਿਡਾਰੀ ਜ਼ੋਰਾਵਰ ਸਿੰਘ ਨੇ 16 ਅਕਤੂਬਰ ਤੋਂ 19 ਅਕਤੂਬਰ ਤੱਕ ਈਕੋ ਸਪੋਰਟਸ ਸਕੂਲ ਜਲੰਧਰ ’ਚ ਪੰਜਾਬ ਸਟੇਟ ਸਬ ਜੂਨੀਅਰ ਚੈਂਪੀਅਨਸ਼ਿਪ ’ਚ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਉਸਨੂੰ ਆਪਣੇ ਖੇਡ ਕਰੀਅਰ ’ਚ ਇਕ ਮਹੱਤਵਪੂਰਨ ਮੀਲ ਪੱਥਰ ‘ਤੇ ਪਹੁੰਚਦੇ ਹੋਏ ਰਾਸ਼ਟਰੀ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ। ਜ਼ੋਰਾਵਰ ਸਿੰਘ ਨੇ ਅੰਡਰ 15 ਡਬਲਜ਼ ’ਚ ਸੋਨੇ ਦਾ ਤਗਮਾ ਅਤੇ ਅੰਡਰ 15 ਸਿੰਗਲਜ਼ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਸ ਹੋਣਹਾਰ ਖਿਡਾਰੀ ਨੇ ਜ਼ੋਨਲ, ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ’ਚ ਚੋਟੀ ਦੇ ਸਥਾਨ ਪ੍ਰਾਪਤ ਕਰਕੇ ਨਿਯਮਿਤ ਤੌਰ ’ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸੋਨੀਆ ਮਾਗੋ ਨੇ ਜ਼ੋਰਾਵਰ ਸਿੰਘ ਨੂੰ ਉਸ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਖੇਡ ਵਿਭਾਗ ਨੂੰ ਉਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ ਅਤੇ ਵਚਨਬੱਧਤਾ ਲਈ ਸ਼ਲਾਘਾ ਕੀਤੀ।
ਪਿਛਲੀ ਖ਼ਬਰ 27 ਨੂੰ ਮੁੱਖ ਮੰਤਰੀ ਦੀ ਜਲੰਧਰ ਆਮਦ ’ਤੇ ਕੀਤਾ ਜਾਵੇਗਾ ਸਖ਼ਤ ਵਿਰੋਧ-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਅਗਲੀ ਖ਼ਬਰ ਬਾਲਾ ਪ੍ਰੀਤਮ ਇਸਤਰੀ ਸਤਿਸੰਗ ਸਭਾ ਨੇ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।