24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਦੀ ਲੋੜ : ਪ੍ਰਿੰਸੀਪਲ ਲਖਬੀਰ ਸਿੰਘ

ਲੋਹੀਆਂ ਖਾਸ, 23 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਦੇ ਮੈਨੇਜਰ ਜਗੀਰ ਜੋਸਨ, ਐੱਮ. ਡੀ.

ਅਜੀਤ ਡੈਸਕ 24-10-2026
ਲੋਹੀਆਂ ਖਾਸ, 23 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਦੇ ਮੈਨੇਜਰ ਜਗੀਰ ਜੋਸਨ, ਐੱਮ.ਡੀ. ਮੈਡਮ ਗੁਰਬਖ਼ਸ਼ ਕੌਰ ਅਤੇ ਐੱਮ.ਡੀ. ਮੈਡਮ ਮਨੀਸ਼ਾ ਸਿੰਘ ਦੀ ਅਗਵਾਈ ਅਤੇ ਪ੍ਰੇਰਨਾ ਦੀ ਸ਼ਲਾਘਾ ਕਰਦੇ ਸੀਨੀਅਰ ਪ੍ਰਿੰਸੀਪਲ ਲਖਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ| ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨ ਦਾ ਸਥਾਨ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ, ਸ਼ਖ਼ਸੀਅਤ ਨਿਰਮਾਣ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਹੋ ਜਾਵੇ ਤਾਂ ਸੋਨੇ ’ਤੇ ਸੁਹਾਗੇ ਵਾਲੀ ਗੱਲ ਹੋ ਨਿਭੜਦੀ ਹੈ| ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਪ੍ਰਾਪਤੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਰਡੀਨੇਟਰ ਰਮਿੰਦਰ ਕੌਰ, ਸੀਨੀਅਰ ਸਟਾਫ਼ ਮੈਂਬਰ ਰਮੇਸ਼ ਸ਼ਰਮਾ, ਰਣਜੀਤ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਰੀਟਾ ਵਿਜ ਅਤੇ ਇੰਦੂ ਬਾਲਾ, ਅਮਨਦੀਪ ਕੌਰ, ਸਵਿਤਾ, ਜਸਵਿੰਦਰ ਕੌਰ, ਵਰਤਿਕਾ, ਤਜਿੰਦਰ ਕੌਰ, ਰੀਟਾ ਸ਼ਰਮਾ ਅਤੇ ਗੁਰਸ਼ਰਨ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ|
ਪਿਛਲੀ ਖ਼ਬਰ ‘ਦ ਨੋਬੇਲ ਸਕੂਲ’ ਦੇ ਵਿਦਿਆਰਥੀਆਂ ਦਾ ਧਾਰਮਿਕ, ਵਿਦਿਅਕ ਅਤੇ ਮਨੋਰੰਜਕ ਦੌਰਾ ਅਗਲੀ ਖ਼ਬਰ ਲੋਹੀਆਂ ’ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।