25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਪਤਾਰਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਜਲੰਧਰ, 23 ਅਕਤੂਬਰ (ਸਟਾਫ ਰਿਪੋਰਟਰ)-ਪਿੰਡ ਪਤਾਰਾ ਦੇ ਕਮਿਊਨਿਟੀ ਹਾਲ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜ਼ਨਸ ਦੇ ਵਿਦਿਆਰਥੀਆਂ ਵਲੋਂ ਗ੍ਰਾਮ ਪੰਚਾਇਤ ਪਤਾਰਾ ਅਤੇ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਇਕ ਰੋਜ਼ਾ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ । ‘ਰੋਟੀ, ਕੱਪੜਾ ਔਰ ਰੋਜ਼ਗਾਰ-ਵਿੱਤੀ ਸਸ਼ਕਤੀਕਰਨ ਅਤੇ ਆਰਥਿਕ ਸ਼ਮੂਲੀਅਤ ਦੀ ਰਾਹ’ ਵਿਸ਼ੇ ਤਹਿਤ ਲਗਾਏ ਗਏ ਇਸ ਕੈਂਪ ’ਚ 40 ਤੋਂ ਵੱਧ ਪਿੰਡ ਵਾਸੀਆਂ ਨੇ ਭਾਗ ਲਿਆ ।

ਪਤਾਰਾ ਵਿਖੇ ਲਗਾਏ ਵਿੱਤੀ ਸਾਖਰਤਾ ਕੈਂਪ ਦੌਰਾਨ ਐਲ. ਪੀ. ਯੂ. ਦੇ ਵਿਦਿਆਰਥੀ। ਅਜੀਤ ਤਸਵੀਰ 25-10-2026
ਜਲੰਧਰ, 23 ਅਕਤੂਬਰ (ਸਟਾਫ ਰਿਪੋਰਟਰ)-ਪਿੰਡ ਪਤਾਰਾ ਦੇ ਕਮਿਊਨਿਟੀ ਹਾਲ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜ਼ਨਸ ਦੇ ਵਿਦਿਆਰਥੀਆਂ ਵਲੋਂ ਗ੍ਰਾਮ ਪੰਚਾਇਤ ਪਤਾਰਾ ਅਤੇ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਇਕ ਰੋਜ਼ਾ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ । ‘ਰੋਟੀ, ਕੱਪੜਾ ਔਰ ਰੋਜ਼ਗਾਰ-ਵਿੱਤੀ ਸਸ਼ਕਤੀਕਰਨ ਅਤੇ ਆਰਥਿਕ ਸ਼ਮੂਲੀਅਤ ਦੀ ਰਾਹ’ ਵਿਸ਼ੇ ਤਹਿਤ ਲਗਾਏ ਗਏ ਇਸ ਕੈਂਪ ’ਚ 40 ਤੋਂ ਵੱਧ ਪਿੰਡ ਵਾਸੀਆਂ ਨੇ ਭਾਗ ਲਿਆ । ਕੈਂਪ ਦੌਰਾਨ ਵਿਦਿਆਰਥੀਆਂ ਰਿਭਵ, ਮਨਮੀਤ, ਤਾਨੀਆ, ਦਿਲਜੀਤ ਅਤੇ ਜੈਨੇਟ ਨੇ ਪਿੰਡ ਵਾਸੀਆਂ, ਛੋਟੇ ਦੁਕਾਨਦਾਰਾਂ, ਔਰਤਾਂ ਅਤੇ ਕਿਸਾਨਾਂ ਨੂੰ ਵਿੱਤੀ ਪ੍ਰਬੰਧਨ, ਬੱਚਤ ਅਤੇ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਘਰੇਲੂ ਬਜਟ ਤਿਆਰ ਕਰਨ, ਬੱਚਤ ਦੀ ਆਦਤ ਅਪਣਾਉਣ ਅਤੇ ਬੈਂਕਿੰਗ ਪ੍ਰਣਾਲੀ ਨਾਲ ਜੁੜਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ । ਇਸ ਤੋਂ ਇਲਾਵਾ ਨੌਜਵਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਅਤੇ ਆਮਦਨ ਦੇ ਸਾਧਨ ਵਧਾਉਣ ਲਈ ਮੁਦਰਾ ਲੋਨ ਅਤੇ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ (ਪੀ.ਐੱਮ.ਈ.ਜੀ.ਪੀ.) ਵਰਗੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਬੈਂਕ ਆਫ਼ ਇੰਡੀਆ ਦੀ ਪਤਾਰਾ ਸ਼ਾਖਾ ਦੇ ਬ੍ਰਾਂਚ ਮੈਨੇਜਰ ਨੇ ਸਰੋਤ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਨੇ ਛੋਟੇ ਉੱਦਮੀਆਂ ਨੂੰ ਬੈਂਕਿੰਗ ਸਹੂਲਤਾਂ ਅਤੇ ਕਰਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਸਵੈ-ਰੁਜ਼ਗਾਰ ਦੇ ਮੌਕਿਆਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਕੌਂਸਲਰ ਹੈਪੀ ਨੇ ਬੂਟਾ ਪਿੰਡ ਵਿਖੇ ਨਵੀਂ ਬਣੀ ਧਰਮਸ਼ਾਲਾ ਦਾ ਕੀਤਾ ਦੌਰਾ ਅਗਲੀ ਖ਼ਬਰ ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।