ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਲੱਗੇ ਕੈਂਪਾਂ ਦੌਰਾਨ ਲੋਕਾਂ ਨੇ ਠੀਕ ਕਰਵਾਈਆਂ ਗ਼ਲਤੀਆਂ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਬਾਅਦ ਦੁਪਹਿਰ 3 ਤੋਂ 5 ਵਜੇ ਤੱਕ ਲਗਾਏ ਗਏ ਵਿਸ਼ੇਸ਼ ਕੈਂਪ
ਜਲੰਧਰ, 24 ਅਕਤੂਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸਨਿਚਰਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੀਆਂ ਵੋਟਾਂ ਵਿੱਚ ਪਾਈਆਂ ਗਈਆਂ ਖਾਮੀਆਂ ਦੀ ਦਰੁਸਤੀ ਕਰਵਾਈ। ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲੱਗੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫਸਰਾਂ ਤੇ ਹੋਰ ਅਮਲੇ ਨੇ ਵੋਟਰਾਂ ਦੇ ਨਾਵਾਂ, ਉਮਰ, ਲਿੰਗ ਤੇ ਹੋਰ ਕਈ ਤਰ੍ਹਾਂ ਦੀਆਂ ਗਲਤੀਆਂ ਠੀਕ ਕੀਤੀਆਂ।
ਜਲੰਧਰ, 24 ਅਕਤੂਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸਨਿਚਰਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੀਆਂ ਵੋਟਾਂ ਵਿੱਚ ਪਾਈਆਂ ਗਈਆਂ ਖਾਮੀਆਂ ਦੀ ਦਰੁਸਤੀ ਕਰਵਾਈ। ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲੱਗੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫਸਰਾਂ ਤੇ ਹੋਰ ਅਮਲੇ ਨੇ ਵੋਟਰਾਂ ਦੇ ਨਾਵਾਂ, ਉਮਰ, ਲਿੰਗ ਤੇ ਹੋਰ ਕਈ ਤਰ੍ਹਾਂ ਦੀਆਂ ਗਲਤੀਆਂ ਠੀਕ ਕੀਤੀਆਂ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਗਾਏ ਗਏ ਸਨ ਤਾਂ ਜੋ ਯੋਗ ਵੋਟਰਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ’ਚ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਆਪਣਾ ਨਾਂਅ ਦਰਜ ਕਰਵਾਉਣ, ਵੇਰਵਿਆਂ ’ਚ ਲੋੜੀਂਦੀ ਸੋਧ ਕਰਵਾਉਣ ਅਤੇ ਚੋਣਾਂ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ’ਚ ਆਪਣਾ ਨਾਂਅ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡੀ. ਸੀ. ਵਾਲੀਆ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਸਾਰੇ ਯੋਗ ਨਾਗਰਿਕਾਂ ਨੂੰ ਆਪਣੇ ਚੋਣ ਵੇਰਵਿਆਂ ਦੀ ਪੜਤਾਲ ਕਰਨ ਅਤੇ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਜਾਂ ਦਰਜ ਵੇਰਵਿਆਂ ਵਿੱਚ ਸੁਧਾਰ ਕਰਨ ਨਾਲ ਸਬੰਧਤ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ ਦਾ ਮੌਕਾ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ’ਚ ਦਰਜ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਸੋਧ ਜਾਂ ਨਵੀਂ ਰਜਿਸਟ੍ਰੇਸ਼ਨ ਲਈ ਨਿਰਧਾਰਤ ਪ੍ਰਕਿਰਿਆ ਅਪਣਾਉਣ ਦੀ ਅਪੀਲ ਕੀਤੀ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ’ਤੇ ਸੰਪਰਕ ਕਰ ਸਕਦੇ ਹਨ।