26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ 6 ਨੂੰ ਧੂਰੀ ਵਿਖੇ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ।

ਅਜੀਤ ਡੈਸਕ 26-10-2026
ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ। ਮੀਟਿੰਗ ਉਪਰੰਤ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਤੇ ਸੂਬਾ ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਕਟ ਪਾਸ ਕੀਤੇ ਜਾਣ ਨਾਲ ਵਿਭਾਗ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਆਪਣੇ ਭਵਿੱਖ ਪ੍ਰਤੀ ਆਸ ਦੀ ਕਿਰਨ ਦਿਖਾਈ ਦਿੱਤੀ ਸੀ ਪਰ ਮੌਜੂਦਾ ਸਮੇਂ ਤੱਕ ਜਲ ਸਪਲਾਈ ਵਿਭਾਗ ਵਲੋਂ ਇਸ ਦਿਸ਼ਾ ਵਿਚ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਕਾਮਿਆਂ ਵਿਚ ਨਿਰਾਸ਼ਾ ਅਤੇ ਰੋਸ ਵਧਦਾ ਜਾ ਰਿਹਾ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 6 ਨਵੰਬਰ ਨੂੰ ਧੂਰੀ ਵਿਖੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਮੀਟਿੰਗ ਵਿਚ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂੰਗਾ, ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਨਲੀਨਾ, ਸੂਬਾ ਜੁਆਇੰਟ ਵਿੱਤ ਸਕੱਤਰ ਜਸਵੀਰ ਸਿੰਘ, ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਕੌਰ, ਛੋਟਾ ਸਿੰਘ ਨੰਦਪੁਰ, ਮੋਹਨ ਚੱਠਾ ਨਾਭਾ, ਹਰਪਾਲ ਸਿੰਘ ਰੇਤਗੜ੍ਹ, ਗੁਰਦਰਸ਼ਨ ਸਿੰਘ ਪੇਧਨੀ, ਗੁਰਵਿੰਦਰ ਸਿੰਘ ਦੋਦਾ, ਅਮਰੀਕ ਸਿੰਘ ਕਲਿਆਣ, ਗੁਰਪ੍ਰੀਤ ਸਿੰਘ ਬਾਲੇਵਾਲ, ਹਰਵਿੰਦਰ ਸਿੰਘ ਧੂਰੀ, ਰਣਵੀਰ ਸਿੰਘ ਲੱਡਾ, ਗੁਰਵੀਰ ਸਿੰਘ ਮਾਨ, ਗੁਰਮੀਤ ਸਿੰਘ ਅੰਮ੍ਰਿਤਸਰ, ਮੰਗਤ ਰਾਮ ਅੰਮ੍ਰਿਤਸਰ, ਅੰਮ੍ਰਿਤਪਾਲ ਸਿੰਘ ਬਠਿੰਡਾ, ਕੁਲਵਿੰਦਰ ਸਿੰਘ ਬਠਿੰਡਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਤਰਸੇਮ ਸਿੰਘ ਫਤਿਹਗੜ੍ਹ ਸਾਹਿਬ, ਹਰਜੀਤ ਸਿੰਘ, ਜਸਪਾਲ ਸਿੰਘ ਫਤਿਹਗੜ੍ਹ ਸਾਹਿਬ, ਰਵਿੰਦਰ ਕੁਮਾਰ ਗੜ੍ਹਦੀਵਾਲ, ਪ੍ਰਦੀਪ ਸਿੰਘ ਖੱਖ, ਅਨਿਲ ਕੁਮਾਰ ਗੜ੍ਹਦੀਵਾਲ, ਗੁਰਪ੍ਰੀਤ ਸਿੰਘ ਲੁਧਿਆਣਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਅਤੇ ਬ੍ਰਾਂਚਾਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੰਗ ਢੇਸੀਆਂ ’ਚ ਪੰਜ ਗੰਨੇ ਦੇ ਖੇਤਾਂ ਨੂੰ ਅੱਗ ਅਗਲੀ ਖ਼ਬਰ ਈਰਾਨ ਨੇ ਜੰਗ ਦੀਆਂ ਧਮਕੀਆਂ ਨੂੰ ਕੀਤਾ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।