26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਢਿਲਵਾਂ, 25 ਅਕਤੂਬਰ (ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਐਸ. ਆਈ.

ਅਜੀਤ ਡੈਸਕ 26-10-2026
ਢਿਲਵਾਂ, 25 ਅਕਤੂਬਰ (ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਐਸ.ਆਈ.ਆਰ ਦੇ ਰੱਦ ਕਰਨ ਤੇ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਸਬ-ਤਹਿਸੀਲ ਢਿਲਵਾਂ ਵਿਚ ਧਰਨਾ ਦਿੱਤਾ ਗਿਆ ਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਐਸ.ਆਈ.ਆਰ ਰੱਦ ਕੀਤੀ ਜਾਵੇ ਤੇ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਅਸਤੀਫ਼ਾ ਦੇਵੇ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਚ ਵਧ ਰਹੇ ਫਾਸ਼ੀਵਾਦ ਦੇ ਖ਼ਿਲਾਫ਼ ਲਹਿਰ ਖੜ੍ਹੀ ਕਰੀਏ ਤੇ ਇਸ ਨੂੰ ਰੋਕਿਆ ਜਾਵੇ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ ਬੇਟ, ਜ਼ਿਲ੍ਹਾ ਪ੍ਰੈੱਸ ਸਕੱਤਰ ਜਗਜੀਤ ਸਿੰਘ ਔਜਲਾ, ਜ਼ਿਲ੍ਹਾ ਕਮੇਟੀ ਮੈਂਬਰ ਸ਼ੀਤਲ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਫ਼ਕੀਰ ਸਿੰਘ ਲੱਖਣ ਕੇ ਪੱਡੇ, ਮਾ. ਕੇਵਲ ਸਿੰਘ ਲੱਖਣ ਕੇ ਪੱਡੇ, ਤੀਰਥ ਸਿੰਘ ਮੰਡ ਸੰਗੋਜਲਾ ਅਜੈਬ ਸਿੰਘ ਫ਼ਤਿਹਪੁਰ ਤੇ ਦਿਲਬਾਗ ਸਿੰਘ ਭੀਲਾ ਨੇ ਸੰਬੋਧਨ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਹਬੂ ਵਿਖੇ ਤਹਿਸੀਲ ਅਤੇ ਬਲਾਕ ਪੱਧਰੀ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੰ... ਅਗਲੀ ਖ਼ਬਰ 28 ਨੂੰ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਕਰਨ ਪਹੁੰਚਣਗੇ ਮੁੱਖ ਮੰਤਰੀ-ਵਿਧਾਇਕਾ ਇੰਦਰਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।