26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅੱਖਾਂ ਦਾ ਕੈਂਪ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਅਨੰਦ ਕਾਰਜ ਸਮਾਗਮ

ਜਲੰਧਰ, 25 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 26-10-2026
ਜਲੰਧਰ, 25 ਅਕਤੂਬਰ (ਐੱਮ. ਐੱਸ. ਲੋਹੀਆ) - ਸ੍ਰੀ ਨਿਰਵੈਰ ਖ਼ਾਲਸਾ ਜੱਥੇਬੰਦੀ ਅਤੇ 13 ਆਸਾ ਵੈਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 31 ਅਕਤੂਬਰ, ਦਿਨ ਸਨਿਚਰਵਾਰ ਨੂੰ ਗੁਰੂ ਨਾਨਕ ਦਰਬਾਰ, ਪਿੰਡ ਨਾਨਕ ਨੰਗਲ, ਜ਼ਿਲ੍ਹਾ ਗੁਰਦਾਸਪੁਰ ਵਿਖੇ ਸੇਵਾ ਪ੍ਰੋਗਰਾਮਾਂ ਦੀ ਇਕ ਲੜੀ ਕਰਵਾਈ ਜਾ ਰਹੇ ਹਨ। ਇਸ ਦੌਰਾਨ ਲੋੜਵੰਦ ਪਰਿਵਾਰਾਂ ਦੇ ਬੱਚੇ-ਬੱਚੀਆਂ ਦੇ ਅਨੰਦ ਕਾਰਜ, ਮੁਫ਼ਤ ਮੈਡੀਕਲ ਕੈਂਪ ਅਤੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਜੱਥੇਦਾਰ ਬਾਬਾ ਜੋਗਾ ਸਿੰਘ (ਮਿਸਲ ਸ਼ਹੀਦਾਂ, ਤਰਨਾ ਦਲ, ਬਾਬਾ ਬਕਾਲਾ ਸਾਹਿਬ), ਬਾਬਾ ਗੁਰਪਾਲ ਸਿੰਘ (ਢੀਂਡਸੇ ਵਾਲੇ) ਅਤੇ ਬਾਬਾ ਪੁਪਿੰਦਰ ਸਿੰਘ (ਯੂ.ਕੇ.) ਵਾਲਿਆਂ ਦੀ ਸਰਪਰਸਤੀ ਹੇਠ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕ ਸੁਰਿੰਦਰ ਸੈਣੀ ਨੇ ਦੱਸਿਆ ਕਿ ਸੇਵਾ ਦੀ ਇਸ ਲੜੀ ਤਹਿਤ 27 ਅਤੇ 28 ਅਕਤੂਬਰ ਨੂੰ ਲਾਇਨਜ਼ ਆਈ ਹਸਪਤਾਲ, ਆਦਮਪੁਰ ਦੁਆਬਾ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਨੰਦ ਕਾਰਜ ਜਾਂ ਅੱਖਾਂ ਦੇ ਆਪ੍ਰੇਸ਼ਨ ਸੰਬੰਧੀ ਲੋੜਵੰਦ ਪਰਿਵਾਰ ਆਪਣੇ ਨਾ ਰਜਿਸਟਰ ਕਰਵਾਉਣ ਲਈ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ 29 ਅਕਤੂਬਰ ਤੋਂ 31 ਅਕਤੂਬਰ ਤੱਕ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਅਤੇ ਪ੍ਰਚਾਰਕ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਅੰਮ੍ਰਿਤ ਵੇਲਾ ਸਮਾਗਮ ਕੱਲ੍ਹ ਅਗਲੀ ਖ਼ਬਰ ‘ ਸਿਮਰਨ’ ਦੀ ਵਰ੍ਹੇਗੰਢ ਮੌਕੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਅੰਕ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।