ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਬੋਲੀਨਾ ਦੋਆਬਾ ਵਿਖੇ ਜੋੜ ਮੇਲਾ ਕਰਵਾਉਣ ਸੰਬੰਧੀ ਬੈਠਕ
ਚੁਗਿੱਟੀ/ ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਸਥਿਤ ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਅਸਥਾਨਾਂ ‘ਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ 47ਵਾਂ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਉਣ ਸੰਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਮੁੱਖ ਸੇਵਾਦਾਰ ਜਥੇਦਾਰ ਭਾਈ ਜਸਵੀਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜਥੇਦਾਰ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਵੇਰੇ 10 ਵਜੇ ਕੀਤੀ ਜਾਵੇਗੀ।
ਅਜੀਤ ਡੈਸਕ
26-10-2026