ਮੱਕੜ ਨੇ ਵੱਖ-ਵੱਖ ਥਾਈਂ ਸਜਾਈ ਸ਼ੋਭਾ ਯਾਤਰਾ ’ਚ ਭਰੀ ਹਾਜ਼ਰੀ
ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਜਲੰਧਰ ਛਾਉਣੀ, ਪਿੰਡ ਫੋਲੜੀਵਾਲ ਅਤੇ ਸੰਸਾਰਪੁਰ ਵਿਖੇ ਕੱਢੀਆਂ ਗਈਆਂ ਸ਼ੋਭਾ ਯਾਤਰਾਵਾਂ ’ਚ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰੀ । ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਨੂੰ ਨਮਨ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਜਲੰਧਰ ਛਾਉਣੀ, ਪਿੰਡ ਫੋਲੜੀਵਾਲ ਅਤੇ ਸੰਸਾਰਪੁਰ ਵਿਖੇ ਕੱਢੀਆਂ ਗਈਆਂ ਸ਼ੋਭਾ ਯਾਤਰਾਵਾਂ ’ਚ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰੀ । ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਨੂੰ ਨਮਨ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਧਾਰਮਿਕ ਸਮਾਗਮ ਸਾਡੇ ਸਮਾਜ ਵਿੱਚ ਆਪਸੀ ਭਾਈਚਾਰੇ, ਏਕਤਾ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ । ਉਨ੍ਹਾਂ ਨੇ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।