27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਨੇ ਖ਼ੂਨਦਾਨ ਕੈਂਪ ਲਗਇਆ

ਆਦਮਪੁਰ, 26 ਅਕਤੂਬਰ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ,ਜਲੰਧਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।

ਅਜੀਤ ਡੈਸਕ 27-10-2026
ਆਦਮਪੁਰ, 26 ਅਕਤੂਬਰ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ,ਜਲੰਧਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਕੀਤਾ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅੰਗਰੇਜ਼ੀ ਦੇ ਸਹਾਇਕ ਪ੍ਰੋਫੈਸਰ ਵੀਰੇਂਦਰ ਕੁਮਾਰ ਨੇ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਨੇਕ ਕੰਮ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ ਦੀ ਟੀਮ ਨੇ ਡਾਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਖੂਨ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ। ਕੈਂਪ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਬਹੁਤ ਉਤਸ਼ਾਹ ਦਿਖਾਇਆ। ਵੱਡੀ ਗਿਣਤੀ ਵਿੱਚ ਡੋਨਰਾਂ ਨੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਯੂਨੀਵਰਸਿਟੀ ਡਿਸਪੈਂਸਰੀ ਵਿੱਚ ਪਹੁੰਚ ਕੇ 50 ਯੂਨਿਟ ਖੂਨਦਾਨ ਕੀਤਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸਫਲ ਆਯੋਜਨ ਲਈ ਸਾਰਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦੁਸਾਂਝ ਕਲਾਂ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਫਿਲੌਰ ਸਬ-ਡਵੀਜ਼ਨ ’ਚ 5 ਮੁਕੱਦਮੇ ਦਰਜ, 6 ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।