28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਆਦਮਪੁਰ ਨਗਰ ਕੌਂਸਲ ਦੀ ਬੈਠਕ ਦੌਰਾਨ ਸ਼ਹਿਰ ਦੇ ਵਿਕਾਸ ਲਈ 5 ਕਰੋੜ ਦੇ ਮਤੇ ਪਾਸ ਸੀ.ਸੀ.ਟੀ.ਵੀ. ਕੈਮਰੇ, ਸਟਰੀਟ ਲਾਈਟਾਂ, ਰੇਨ ਵਾਟਰ ਹਾਰਵੈਸਟਿੰਗ ਅਤੇ ਸੜਕਾਂ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ

ਆਦਮਪੁਰ, 27 ਅਕਤੂਬਰ (ਰਮਨ ਦਵੇਸਰ)-ਨਗਰ ਕੌਂਸਲ ਆਦਮਪੁਰ ਦੀ ਬੈਠਕ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਬੈਠਕ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲਗਭਗ 5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਮਤੇ ਪਾਸ ਕੀਤੇ ਗਏ।

ਅਜੀਤ ਡੈਸਕ 28-10-2026
ਆਦਮਪੁਰ, 27 ਅਕਤੂਬਰ (ਰਮਨ ਦਵੇਸਰ)-ਨਗਰ ਕੌਂਸਲ ਆਦਮਪੁਰ ਦੀ ਬੈਠਕ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਬੈਠਕ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲਗਭਗ 5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਮਤੇ ਪਾਸ ਕੀਤੇ ਗਏ। ਇਸ ਮੌਕੇ 10 ਕੌਂਸਲਰ ਹਾਜ਼ਰ ਸਨ। ਬੈਠਕ ਦੌਰਾਨ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਦਾ ਢੁੱਕਵਾਂ ਪ੍ਰਬੰਧ ਕਰਨ ਸਬੰਧੀ ਮਤੇ ਪਾਸ ਕੀਤੇ ਗਏ। ਇਸ ਤੋਂ ਇਲਾਵਾ ਮੀਂਹ ਦੇ ਪਾਣੀ ਦੀ ਸੰਭਾਲ ਲਈ ਸ਼ਹਿਰ ’ਚ ਪੰਜ ਵੱਖ-ਵੱਖ ਥਾਵਾਂ ’ਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣ ਦੀ ਯੋਜਨਾ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸੇ ਤਰ੍ਹਾਂ ਸ਼ਹਿਰ ਦੇ ਸਾਰੇ ਵਾਰਡਾਂ ’ਚ ਸੜਕਾਂ ਦੇ ਨਿਰਮਾਣ ਅਤੇ ਹੋਰ ਵਿਕਾਸ ਕਾਰਜ ਕਰਵਾਉਣ ਸੰਬੰਧੀ ਵੀ ਮਤੇ ਪਾਸ ਕੀਤੇ ਗਏ। ਇਨ੍ਹਾਂ ਕਾਰਜਾਂ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਬਿੰਦਾ ਗਰੇਵਾਲ, ਕੌਂਸਲਰ ਪਵਿੱਤਰ ਸਿੰਘ, ਕੌਂਸਲਰ ਦਵਿੰਦਰ ਸਿੰਘ ਸੂਰੀ, ਕੌਂਸਲਰ ਅਮਰੀਕ ਸਿੰਘ, ਕੌਂਸਲਰ ਸੁਸ਼ਮਾ ਦੇਵੀ, ਕੌਂਸਲਰ ਸੁਮਿਤਰਾ ਦੇਵੀ, ਕੌਂਸਲਰ ਵੀਨਾ ਚੋਡਾ, ਕੌਂਸਲਰ ਆਸ਼ਾ ਰਾਣੀ, ਕੌਂਸਲਰ ਬਿਕਰਮ ਬੱਧਣ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ ਰਾਜੀਵ ਉਬਰਾਏ, ਹਰਸ਼ ਕੁਮਾਰ, ਰਾਜ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਨਅਤਕਾਰ ਐਸ.ਕੇ. ਭਾਟੀਆ ਨਹੀਂ ਰਹੇ ਅਗਲੀ ਖ਼ਬਰ ਬਿੱਲੀ ਬੜੈਚ ਅਕੈਡਮੀ ’ਚ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।