ਮਲਸੀਆਂ ਵਿਖੇ ਪ੍ਰਗਟ ਦਿਵਸ ਸੰਬੰਧੀ ਸਜਾਈ ਵਿਸ਼ਾਲ ਸ਼ੋਭਾ ਯਾਤਰਾ
ਸੰਤ ਸੀਚੇਵਾਲ, ਸ਼ੇਰੋਵਾਲੀਆ, ਪਾਲਾ ਜਲਾਲਪੁਰ, ਰਾਣਾ, ਸ਼ਰਮਾ, ਕੋਹਾੜ, ਕੰਗ, ਸ਼ੰਟੀ ਸਮੇਤ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
ਮਲਸੀਆਂ, 27 ਅਕਤੂਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਮੰਦਰ, ਪੱਤੀ ਸਾਹਲਾ ਨਗਰ (ਮਲਸੀਆਂ) ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ ’ਚ ਦਲਬੀਰ ਸਿੰਘ ਸੱਭਰਵਾਲ, ਸੁਖਦੇਵ ਸਿੰਘ ਸੱਭਰਵਾਲ, ਜਸਪਾਲ ਸਿੰਘ ਜੱਸਾ, ਬਿੰਦਾ ਪ੍ਰਧਾਨ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ’ਤੇ ਸ਼ੋਭਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ।
ਮਲਸੀਆਂ, 27 ਅਕਤੂਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਮੰਦਰ, ਪੱਤੀ ਸਾਹਲਾ ਨਗਰ (ਮਲਸੀਆਂ) ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ ’ਚ ਦਲਬੀਰ ਸਿੰਘ ਸੱਭਰਵਾਲ, ਸੁਖਦੇਵ ਸਿੰਘ ਸੱਭਰਵਾਲ, ਜਸਪਾਲ ਸਿੰਘ ਜੱਸਾ, ਬਿੰਦਾ ਪ੍ਰਧਾਨ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ’ਤੇ ਸ਼ੋਭਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਸ਼ੋਭਾ ਯਾਤਰਾ ਵਲੋਂ ਨਗਰ ਦੀਆਂ ਵੱਖ-ਵੱਖ ਪੱਤੀਆਂ ਦੀ ਪਰਿਕਾਰਮਾ ਕੀਤੀ ਗਈ। ਸ੍ਰੀ ਰਮਾਇਣ ਜੀ ਦੀ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਦੇ ਪਿੱਛੇ ਚੱਲ ਸੰਗਤਾਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰ ਰਹੀਆਂ ਸਨ । ਇਲਾਕਾ ਨਿਵਾਸੀਆਂ ਵਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ‘ਆਪ’ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਾਇਸ ਚੇਅਰਮੈਨ ਬੈਕਫਿੰਕੋ ਪੰਜਾਬ, ਭਾਜਪਾ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ, ਭਾਜਪਾ ਦੇ ਹਲਕਾ ਕਨਵੀਨਰ ਐਡਵੋਕੇਟ ਦੀਪਕ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ਸਾਬਕਾ ਗ੍ਰਹਿ ਮੰਤਰੀ ਪੰਜਾਬ ਬ੍ਰਿਜ ਭੁਪਿੰਦਰ ਸਿੰਘ ਕੰਗ, ਨਿਰਮਲ ਕੁਟੀਆ ਸੀਚੇਵਾਲ ਤੋਂ ਸੁਰਜੀਤ ਸਿੰਘ ਸ਼ੰਟੀ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਪਟਵਾਰੀ, ਸੀਨੀਅਰ ਭਾਜਪਾ ਆਗੂ ਰਜਿੰਦਰ ਸਿੰਘ ਲਾਟੀਆਂ ਆਦਿ ਸ਼ਖ਼ਸੀਅਤਾਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵੱਲੋਂ ਸਖ਼ਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਪਤੀ ਮੌਕੇ ਦਲਬੀਰ ਸਿੰਘ ਸਭਰਵਾਲ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਅਨਿਲ ਕੁਮਾਰ ਅਗਰਵਾਲ, ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ, ਸਮਾਜ ਸੇਵਕ ਪਰਮਜੀਤ ਸਿੰਘ ਸਿਬੀਆ, ਸਰਪੰਚ ਜੋਤੀ , ਅਮਰੀਕ ਸਿੰਘ ਬਹੁਗੁਣ ਸਾਬਕਾ ਸਰਪੰਚ, ਨਰਿੰਦਰ ਸਿੰਘ ਬਹੁਗੁਣ, ਚੰਦਰ ਮੋਹਣ ਸੂਦ, ਅੰਮ੍ਰਿਤਪਾਲ ਸਿੰਘ ਜੋਨਾ, ਰਕੇਸ਼ ਕੁਮਾਰ, ਗੁਰਮੀਤ ਸਿੰਘ ਸਭਰਵਾਲ, ਮਲਕੀਤ ਸਿੰਘ ਸਭਰਵਾਲ, ਸੰਨੀ ਨਾਹਰ, ਲੱਕੀ ਖੋਸਲਾ, ਪਰਮਵੀਰ ਸਿੰਘ ਪੰਮਾ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।