29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦੁਬਈ ਇੰਟਰਨੈਸ਼ਨਲ ਬਿਜ਼ਨੈੱਸ ਐਵਾਰਡਜ਼ ’ਚ ਰਵੀ ਸਿੰਘ ਬਤੌਰ ਮੁੱਖ ਮਹਿਮਾਨ ਹੋਏ ਸ਼ਾਮਿਲ

ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਵਿਸ਼ਵ ਭਰ ’ਚ ਮਨੁੱਖਤਾ ਦੀ ਸੇਵਾ ਲਈ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਾਲੀ ਅੰਤਰਰਾਸ਼ਟਰੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ (ਰਵਿੰਦਰ ਸਿੰਘ) ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡਜ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮਨੁੱਖਤਾ ਦੀ ਨਿਰਸਵਾਰਥ ਸੇਵਾ, ਲੋੜਵੰਦਾਂ ਦੀ ਮਦਦ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ’ਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਦੇ ਉਨ੍ਹਾਂ ਦੇ ਯਤਨਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਅੰਤਰਰਾਸ਼ਟਰੀ ਸਮਾਗਮ ’ਚ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ ।

ਦੁਬਈ ਵਿਖੇ ਕਰਵਾਏ ਗਏ ਐਵਾਰਡਜ਼ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ। ਅਜੀਤ ਤਸਵੀਰ 29-10-2026
ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਵਿਸ਼ਵ ਭਰ ’ਚ ਮਨੁੱਖਤਾ ਦੀ ਸੇਵਾ ਲਈ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਾਲੀ ਅੰਤਰਰਾਸ਼ਟਰੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ (ਰਵਿੰਦਰ ਸਿੰਘ) ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡਜ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮਨੁੱਖਤਾ ਦੀ ਨਿਰਸਵਾਰਥ ਸੇਵਾ, ਲੋੜਵੰਦਾਂ ਦੀ ਮਦਦ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ’ਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਦੇ ਉਨ੍ਹਾਂ ਦੇ ਯਤਨਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਅੰਤਰਰਾਸ਼ਟਰੀ ਸਮਾਗਮ ’ਚ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ । ਇਸ ਸਮਾਗਮ ’ਚ ਖਾਲਸਾ ਏਡ ਇੰਡੀਆ ਦੇ ਟਰੱਸਟੀ ਜਸਪ੍ਰੀਤ ਸਿੰਘ ਦਹੀਆ ਅਤੇ ਕੁਲਵੰਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਦੁਬਈ ’ਚ ਕਰਵਾਏ ਗਏ ਇਸ ਸਮਾਗਮ ਦੌਰਾਨ ਰਵੀ ਸਿੰਘ ਦੀ ਸਮਾਜ ਸੇਵਾ ਅਤੇ ਖਾਲਸਾ ਏਡ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਦੱਸਣਯੋਗ ਹੈ ਕਿ ਰਵੀ ਸਿੰਘ ਨੇ ਖਾਲਸਾ ਏਡ ਰਾਹੀਂ ਦੁਨੀਆ ਦੇ ਵੱਖ - ਵੱਖ ਦੇਸ਼ਾਂ ਵਿੱਚ ਲੋੜਵੰਦ ਲੋਕਾਂ ਦੀ ਸਹਾਇਤਾ ਕਰਕੇ ਮਨੁੱਖਤਾ ਦੀ ਸੇਵਾ ਦੀ ਇੱਕ ਵਿਲੱਖਣ ਮਿਸਾਲ ਪੇਸ਼ ਕੀਤੀ ਹੈ । ਕੁਦਰਤੀ ਆਫ਼ਤਾਂ, ਹੜ੍ਹਾਂ, ਭੂਚਾਲਾਂ, ਜੰਗਾਂ ਅਤੇ ਹੋਰ ਮੁਸ਼ਕਲ ਹਾਲਾਤਾਂ ਵਿੱਚ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ, ਭੋਜਨ, ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਵਿੱਚ ਖਾਲਸਾ ਏਡ ਦੇ ਵਲੰਟੀਅਰ ਲਗਾਤਾਰ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ । ਇਸ ਦੌਰਾਨ ਦੁਬਈ ਵਿੱਚ ਰਵੀ ਸਿੰਘ ਦੇ ਪਹੁੰਚਣ ’ਤੇ ਉੱਥੇ ਵੱਸਦੇ ਪੰਜਾਬੀਆਂ ਅਤੇ ਸੰਗਤ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਖਾਲਸਾ ਏਡ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਰਵੀ ਸਿੰਘ ਨੇ ਸਮਾਗਮ ਵਿੱਚ ਮੌਜੂਦ ਕਾਰੋਬਾਰੀਆਂ, ਮਹਿਮਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸੰਬੋਧਨ ਕਰਦਿਆਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ।
ਪਿਛਲੀ ਖ਼ਬਰ ਸੰਤ ਮਹਾਂਪੁਰਸ਼ ਤੇ ਹੋਰ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਅਗਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।