29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਾਂਗਰਸੀ ਆਗੂ ਨੇ ਕਿਹਾ, ਚੋਰਾਂ ਨੇ ਨਹੀਂ ਛੱਡਿਆ ਪੁਲਿਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦਫ਼ਤਰ ਵਾਲਾ ਰੋਡ

ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਸ਼ਹਿਰ ਦੇ ਚੋਰਾਂ ਦੇ ਹੌਸਲੇ ਏਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਉਹ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਵੀ ਚੋਰੀ ਨੂੰ ਅੰਜਾਮ ਦੇ ਜਾਂਦੇ ਹਨ। ਅਜਿਹਾ ਹੀ ਮਾਮਲਾ ਪੁਲਿਸ ਕਮਿਸ਼ਨਰ ਤੇ ਐੱਸ.

ਅਜੀਤ ਡੈਸਕ 29-10-2026
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਸ਼ਹਿਰ ਦੇ ਚੋਰਾਂ ਦੇ ਹੌਸਲੇ ਏਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਉਹ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਵੀ ਚੋਰੀ ਨੂੰ ਅੰਜਾਮ ਦੇ ਜਾਂਦੇ ਹਨ। ਅਜਿਹਾ ਹੀ ਮਾਮਲਾ ਪੁਲਿਸ ਕਮਿਸ਼ਨਰ ਤੇ ਐੱਸ. ਐੱਸ. ਪੀ. ਦਫ਼ਤਰ ਦੇ ਵਾਲੇ ਰੋਡ ਦਾ ਸਾਹਮਣੇ ਆਇਆ ਹੈ, ਜਿੱਥੇ ਚੋਰ ਪ੍ਰਾਈਵੇਟ ਕੰਪਨੀ ਦੀਆਂ ਟੈਲੀਫੋਨ ਦੀਆਂ ਤਾਰਾਂ ਚੋਰੀ ਕਰਕੇ ਲੈ ਗਏ ਅਤੇ ਉੱਥੇ ਸੁਰੱਖਿਆ ਮੁਲਾਜ਼ਮ ਤਾਇਨਾਤ ਹੋਣ ਦੇ ਬਾਵਜੂਦ ਕਿਸੇ ਨੂੰ ਵੀ ਇਸ ਦੀ ਭਿਣਕ ਨਹੀਂ ਪਈ। ਕੇਂਦਰੀ ਹਲਕੇ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸੀ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਸ਼ਹਿਰ ਦੀ ਅਮਨ-ਕਾਨੂੰਨ ਦੀ ਵਿਵਸਥਾ ’ਤੇ ਸਵਾਲ ਚੁੱਕਦਿਆਂ ਦੱਸਿਆ ਕਿ ਬੀਤੇ ਦਿਨੀਂ ਉਕਤ ਪੁਲਿਸ ਅਧਿਕਾਰੀਆਂ ਦੇ ਦਫਤਰਾਂ ਦੇ ਬਿਲਕੁਲ ਸਾਹਮਣਿਓਂ ਲੰਘਦੀ ਸੜਕ ’ਤੇ ਪ੍ਰਾਈਵੇਟ ਕੰਪਨੀ ਦੇ ਕਰਮਚਾਰੀ ਤਾਰ ਪਾ ਰਹੇ ਸਨ। ਜਦੋਂ ਮੁਲਾਜ਼ਮ ਕੰਮ ਕਰਕੇ ਚਲੇ ਗਏ ਤਾਂ ਚੋਰ ਉਸ ਥਾਂ ਨੂੰ ਪੁੱਟ ਕੇ ਲੱਖਾਂ ਰੁਪਏ ਦੀ ਤਾਰ ਚੋਰੀ ਕਰਕੇ ਲੈ ਗਏ। ਕਾਂਗਰਸੀ ਆਗੂ ਨੇ ਦੱਸਿਆ ਕਿ ਇਹ ਕੰਮ ਲਗਭਗ 25 ਤੋ 30 ਵਿਅਕਤੀਆ ਵਲੋ ਇੰਜਾਮ ਦਿੱਤਾ ਗਿਆ ਹੈ ਅਤੇ ਲੱਖਾਂ ਰੁਪਏ ਦੀ ਤਾਰ ਕੱਢ ਕੇ ਲੈ ਗਏ ਹਨ । ਉਨ੍ਹਾਂ ਕਿਹਾ ਕਿ ਕੰਪਨੀ ਦੇ ਤਾਰ ਪਾ ਰਹੇ ਕਰਮਚਾਰੀਆਂ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ’ਚੋਂ 4-5 ਥਾਵਾਂ ਤੋਂ ਤਾਰ ਚੋਰੀ ਹੋ ਚੁੱਕੀ ਹੈ। ਰਾਜਿੰਦਰ ਬੇਰੀ ਨੇ ਕਿਹਾ ਕਿ ਜੇਕਰ ਇਹ ਰੋਡ ਹੀ ਸੁਰੱਖਿਅਤ ਨਹੀਂ ਜਿਸ ਰੋਡ ਉਪਰ ਪੁਲਿਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦਿਹਾਤੀ ਦਾ ਦਫ਼ਤਰ ਹੋਵੇ ਤਾਂ ਬਾਕੀ ਸ਼ਹਿਰ ਕਿੱਥੋ ਸੁਰੱਖਿਅਤ ਹੋਵੇਗਾ।
ਪਿਛਲੀ ਖ਼ਬਰ ਅਕਾਲ ਆਈ ਹਸਪਤਾਲ ਅਤੇ ਧਰਤ ਸੁਹਾਵੀ ਨੇ ਜਲੰਧਰ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਮਿਲਾਇਆ ਹੱਥ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਆਗਮਨ ਦਿਵਸ ਨੂੰ ‘ਯਾਦਗਾਰੀ ਦਿਵਸ’ ਵਜੋਂ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।