ਅਨਾਜ ਪੋਰਟਲ ’ਤੇ ਪੰਜੀਕ੍ਰਿਤ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤਾ ਜਾਵੇਗਾ ਕਣਕ ਦਾ ਬੀਜ-ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਝੋਨੇ ਦੀ ਵਾਢੀ ਮੁਕਾਉਣ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਨੇ ਖੇਤ ਤਿਆਰ ਕਰਨ ਤੋਂ ਬਾਅਦ ਕਣਕ ਦੀ ਬਿਜਾਈ ਵੀ ਸ਼ੁਰੂ ਕਰ ਦਿੱਤੀ ਹੈ। ਓਧਰ ਬਿਜਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤਾ ਗਿਆ ਵੱਖ-ਵੱਖ ਕਿਸਮਾਂ ਦਾ ਬੀਜ ਭੇਜਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
29-10-2026