29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਅਰਦਾਸ ਸਮਾਗਮ

ਸ਼ਾਹਕੋਟ, 28 ਅਕਤੂਬਰ (ਸੁਖਦੀਪ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ.

ਅਜੀਤ ਡੈਸਕ 29-10-2026
ਸ਼ਾਹਕੋਟ, 28 ਅਕਤੂਬਰ (ਸੁਖਦੀਪ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਹੋਈਆਂ। ਇਸ ਮੌਕੇ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਅੱਜ ਸਮੁੱਚੇ ਪੰਜਾਬ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ਼ਹੀਦ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਇਨਸਾਫ਼ ਲਈ ਅਰਦਾਸ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ‘ਤੇ ਯਤਨ ਕੀਤੇ ਜਾਣਗੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਵਰਿੰਦਰਪਾਲ ਸਿੰਘ, ਹੈੱਡ ਗ੍ਰੰਥੀ ਭਾਈ ਭਾਈ ਸੁਖਜੀਤ ਸਿੰਘ, ਭਾਈ ਸੁਖਪ੍ਰੀਤ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਸੰਤੋਖ ਸਿੰਘ, ਭਾਈ ਜਸਵੀਰ ਸਿੰਘ, ਭਾਈ ਜਸਕਰਨ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਭਾਈ ਮੰਗਲ ਸਿੰਘ, ਭਾਈ ਪਰਵਿੰਦਰ ਸਿੰਘ, ਜਸਵੀਰ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਰਾਜਵਿੰਦਰ ਕੌਰ, ਗਿਆਨ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ 31 ਨੂੰ ਅਗਲੀ ਖ਼ਬਰ ਨੂਰਮਹਿਲ ਦੇ ਬਾਜ਼ਾਰਾਂ ’ਚ ਕਰਵਾ ਚੌਥ ਦੀਆਂ ਰੌਣਕਾਂ ਸਿਖ਼ਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।