29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕੁਲਵੰਤ ਸਿੰਘ ਸਿੱਧੂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਾਹਕੋਟ, 28 ਅਕਤੂਬਰ (ਸੁਖਦੀਪ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਦੀ ਰਹਿਨੁਮਾਈ ਹੇਠ ਪਿੰਡ ਅਕਬਰਪੁਰ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੇ ਜਥੇ ਨੂੰ ਭੇਜਿਆ ਗਿਆ, ਜਿਸ ਦੌਰਾਨ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਨੇ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਦੇ ਤਹਿਤ ਬਜ਼ੁਰਗਾਂ ਨੂੰ ਘਰ ਬੈਠਿਆਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਅਜੀਤ ਡੈਸਕ 29-10-2026
ਸ਼ਾਹਕੋਟ, 28 ਅਕਤੂਬਰ (ਸੁਖਦੀਪ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਦੀ ਰਹਿਨੁਮਾਈ ਹੇਠ ਪਿੰਡ ਅਕਬਰਪੁਰ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੇ ਜਥੇ ਨੂੰ ਭੇਜਿਆ ਗਿਆ, ਜਿਸ ਦੌਰਾਨ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਨੇ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਦੇ ਤਹਿਤ ਬਜ਼ੁਰਗਾਂ ਨੂੰ ਘਰ ਬੈਠਿਆਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਮਾਤਾ ਨੈਣਾ ਦੇਵੀ ਮੰਦਰ (ਹਿਮਾਚਲ ਪ੍ਰਦੇਸ਼) ਦੇ ਦਰਸ਼ਨ-ਦੀਦਾਰੇ ਕਰਵਾਏ ਜਾਣਗੇ। ਇਸ ਮੌਕੇ ਸੰਗਤਾਂ ਦੇ ਆਉਣ-ਜਾਣ, ਖਾਣ-ਪੀਣ, ਰਹਿਣ ਅਤੇ ਸਿਹਤ ਸਹੂਲਤਾਂ ਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਬਲਾਕ ਪ੍ਰਧਾਨ ਕ੍ਰਿਸ਼ਨ ਬਿੱਟੂ, ਸਰਪੰਚ ਜਸਵਿੰਦਰ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਕੁਮਾਰ ਪੰਚ, ਗੁਰਦੇਵ ਸਿੰਘ ਪੰਚ, ਗੁਰਦੇਵ ਸਿੰਘ, ਨਿਰੰਜਨ ਸਿੰਘ, ਮੁਲਕਰਾਜ ਸਿੰਘ ਚੰਦੀ, ਜਸਵੀਰ ਸਿੰਘ ਬਾਜਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ’ਚ ਪੁਲਿਸ ਤਸ਼ੱਦਦ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ-ਗੱਗੀ ਅਗਲੀ ਖ਼ਬਰ ਸ਼ਾਹਕੋਟ ਦੇ ਮੁਹੱਲਾ ਰਿਸ਼ੀ ਨਗਰ ਵਿਖੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।