29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰੂ ਸਰਦਾਰਾ ਰਾਮ ਵੈੱਲਫੇਅਰ ਸੁਸਾਇਟੀ ਮਲਸੀਆਂ ਦੀ ਮੀਟਿੰਗ ’ਚ ਪਾਲਾ ਜਲਾਲਪੁਰ ਨੇ ਕੀਤੀ ਸ਼ਿਰਕਤ

ਮਲਸੀਆਂ, 28 ਅਕਤੂਬਰ (ਸੁਖਦੀਪ ਸਿੰਘ)- ਗੁਰੂ ਸਰਦਾਰਾ ਰਾਮ ਵੈੱਲਫੇਅਰ ਸੁਸਾਇਟੀ, ਮਲਸੀਆਂ ਵਲੋਂ ਟਰੇਡ ਵਿੰਗ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਬਾਬਾ ਗੋਰਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਬਾਬਾ ਗੋਰਾ ਨੇ ਦੱਸਿਆ ਕਿ ਸੋਸਾਇਟੀ ਦੇ ਹਾਲ ਦੀ ਹਾਲਤ ਬਹੁਤ ਹੀ ਖਸਤਾ ਹੋ ਚੁੱਕੀ ਹੈ, ਜਿਸ ਕਾਰਨ ਕਿਸੇ ਵੇਲੇ ਵੀ ਕੋਈ ਵੱਡਾ ਨੁਕਸਾਨ ਹੋ ਸਕਦਾ ਹੈ।

ਗੁਰੂ ਸਰਦਾਰਾ ਰਾਮ ਵੈੱਲਫੇਅਰ ਸੁਸਾਇਟੀ, ਮਲਸੀਆਂ ਦੀ ਮੀਟਿੰਗ ਦੌਰਾਨ ਪਾਲਾ ਜਲਾਲਪੁਰ ਦਾ ਸਨਮਾਨ ਕਰਦੇ ਸੁਰਜੀਤ ਸਿੰਘ ਬਾਬਾ ਗੋਰਾ, ਅਨਿਲ ਕੁਮਾਰ ਅਗਰਵਾਲ, ਕੁਲਵੰਤ ਸਿੰਘ ਸਿੱਧੂ, ਨਿਰਮਲ ਸਿੰਘ ਸਰਾਭਾ ਤੇ ਹੋਰ। < ਤਸਵੀਰ- ਸੁਖਦੀਪ ਸਿੰਘ 29-10-2026
ਮਲਸੀਆਂ, 28 ਅਕਤੂਬਰ (ਸੁਖਦੀਪ ਸਿੰਘ)- ਗੁਰੂ ਸਰਦਾਰਾ ਰਾਮ ਵੈੱਲਫੇਅਰ ਸੁਸਾਇਟੀ, ਮਲਸੀਆਂ ਵਲੋਂ ਟਰੇਡ ਵਿੰਗ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਬਾਬਾ ਗੋਰਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਬਾਬਾ ਗੋਰਾ ਨੇ ਦੱਸਿਆ ਕਿ ਸੋਸਾਇਟੀ ਦੇ ਹਾਲ ਦੀ ਹਾਲਤ ਬਹੁਤ ਹੀ ਖਸਤਾ ਹੋ ਚੁੱਕੀ ਹੈ, ਜਿਸ ਕਾਰਨ ਕਿਸੇ ਵੇਲੇ ਵੀ ਕੋਈ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਮੌਕੇ ਪਾਲਾ ਜਲਾਲਪੁਰ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਸ ਉੱਤੇ ਗੌਰ ਕਰਕੇ ਯੋਗ ਪ੍ਰਬੰਧ ਕੀਤਾ ਜਾਵੇਗਾ। ਮੀਟਿੰਗ ਦੌਰਾਨ ਗੁਰੂ ਸਰਦਾਰਾ ਰਾਮ ਵੈਲਫੇਅਰ ਸੋਸਾਇਟੀ ਦੇ ਸਾਰੇ ਮੈਂਬਰਾਂ ਨੇ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ 2027 ਦੀਆਂ ਚੋਣਾਂ ਵਿਚ ਪੂਰੀ ਸੋਸਾਇਟੀ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ‘ਆਪ’ ਟਰੇਡ ਵਿੰਗ ਹਲਕਾ ਸ਼ਾਹਕੋਟ ਦੇ ਚੇਅਰਮੈਨ ਅਨਿਲ ਕੁਮਾਰ ਅਗਰਵਾਲ, ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ, ਸ਼ਹਿਰੀ ਪ੍ਰਧਾਨ ਨਿਰਮਲ ਸਿੰਘ ਸਰਾਭਾ, ਜਗਦੀਸ਼ ਸਿੰਘ ਮਹਿਤਾ ਮੀਡੀਆ ਇੰਚਾਰਜ, ਜਸਵੀਰ ਸਿੰਘ ਜੱਸਾ, ਭਿੰਦਾ ਹਵੇਲੀ ਪੱਤੀ, ਹਰਭਜਨ ਸਿੰਘ ਸੈਹੰਬੀ ਬਲਾਕ ਪ੍ਰਧਾਨ, ਸੁਖਦੇਵ ਸਿੰਘ ਭੰਵਰਾ ਬਲਾਕ ਪ੍ਰਧਾਨ, ਦਲਬੀਰ ਸਿੰਘ ਸਰਪੰਚ, ਰਣਜੀਤ ਸਿੰਘ ਚੰਦੀ, ਭਗਤ ਗਿਆਨ, ਸੰਤੋਖ ਮੈਂਬਰ ਪੰਚਾਇਤ, ਕਰਨਵੀਰ, ਲਖਵਿੰਦਰ ਸਿੰਘ ਲੱਖਾ, ਅਮਨ ਕੋਟਲੀ, ਰੇਸ਼ਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਮਾਨਸਾ ’ਚ ਪੁਲਿਸ ਤਸ਼ੱਦਦ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ-ਗੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।