29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦੇਹਰਾ ਬਾਬਾ ਸੈਣ ਭਗਤ ਜੀ ਪ੍ਰਤਾਬਪੁਰਾ ਵਿਖੇ ‘ਟਿੱਕਾ ਭਾਈ ਦੂਜ’ ਸਮਾਗਮ 8 ਤੋਂ 12 ਨਵੰਬਰ ਤੱਕ ਮਨਾਇਆ ਜਾਵੇਗਾ

ਬਿਲਗਾ, 28 ਅਕਤੂਬਰ (ਤਜਿੰਦਰ ਕੁਮਾਰ)-ਵਿਸ਼ਵ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਦੇਹਰਾ ਬਾਬਾ ਸੈਣ ਭਗਤ ਜੀ, ਪਿੰਡ ਪ੍ਰਤਾਬਪੁਰਾ (ਫ਼ਿਲੌਰ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਟਿੱਕਾ ਭਾਈ ਦੂਜ” ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਵੱਲੋਂ ਸਮਾਗਮਾਂ ਦਾ ਪੋਸਟਰ ਜਾਰੀ ਕੀਤਾ ਗਿਆ।

ਅਜੀਤ ਡੈਸਕ 29-10-2026
ਬਿਲਗਾ, 28 ਅਕਤੂਬਰ (ਤਜਿੰਦਰ ਕੁਮਾਰ)-ਵਿਸ਼ਵ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਦੇਹਰਾ ਬਾਬਾ ਸੈਣ ਭਗਤ ਜੀ, ਪਿੰਡ ਪ੍ਰਤਾਬਪੁਰਾ (ਫ਼ਿਲੌਰ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਟਿੱਕਾ ਭਾਈ ਦੂਜ” ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਵੱਲੋਂ ਸਮਾਗਮਾਂ ਦਾ ਪੋਸਟਰ ਜਾਰੀ ਕੀਤਾ ਗਿਆ। ਪ੍ਰਬੰਧਕਾਂ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 5 ਦਿਨ ਚੱਲਣ ਵਾਲੇ ਇਸ ਮਹਾਨ ਜੋੜ ਮੇਲੇ ਦੌਰਾਨ 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 9 ਨਵੰਬਰ ਨੂੰ ਇਲਾਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੰਗਤਾਂ ਵੱਡੀ ਗਿਣਤੀ ‘ਚ ਹਾਜ਼ਰੀ ਭਰਨਗੀਆਂ। 10 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਤੋਂ ਬਾਅਦ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਨਗੇ। 11 ਨਵੰਬਰ ਨੂੰ ਸ਼ਾਨਦਾਰ ਕਬੱਡੀ ਮੈਚ ਕਰਵਾਏ ਜਾਣਗੇ, ਜਦਕਿ 12 ਨਵੰਬਰ ਨੂੰ ਹਲਟਾਂ ਦੀਆਂ ਦੌੜਾਂ ਹੋਣਗੀਆਂ। ਇਸ ਪੋਸਟਰ ਨੂੰ ਜਾਰੀ ਕਰਨ ਸਮੇਂ ਪ੍ਰਧਾਨ ਮੱਖਣ ਪੱਲਣ, ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਫ਼ੌਜੀ, ਮੀਤ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਸਰਵਣ ਸਿੰਘ ਮੁਲਾਂਪੁਰ, ਖ਼ਜ਼ਾਨਚੀ ਮਾਸਟਰ ਜਸਵਿੰਦਰ ਸਿੰਘ, ਸਹਾਇਕ ਖ਼ਜ਼ਾਨਚੀ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਪ੍ਰੋਪੋਗੰਡਾ ਤੋਂ ਇਲਾਵਾ ਰਾਜ ਕਿਸ਼ਨ ਪਟਿਆਲਾ, ਸੁਖਵਿੰਦਰ ਸਿੰਘ ਘਰਾਚੋ, ਡਾ. ਗੁਰਪ੍ਰੀਤ ਸਿੰਘ, ਹਰਮੇਸ਼ ਲਾਲ, ਮੁਖਤਿਆਰ ਸਿੰਘ, ਲਾਲ ਚੰਦ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਅਸ਼ੋਕ ਕੁਮਾਰ ਨੇ ਲਾਏ ਸਟਾਰ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਈ-ਵੇਸਟ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।