30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਰਿਆਣਾ ਡੰਪ ਦਾ ਮਸਲਾ ਹੱਲ ਨਾ ਹੋਣ ਤੇ ‘ਆਪ’ ਆਗੂ ਵੀ ਕਰ ਰਹੇ ਵਿਰੋਧ-ਟੀਟੂ

ਜਲੰਧਰ, 29 ਅਕਤੂਬਰ (ਸ਼ਿਵ)-ਵਰਿਆਣਾ ਡੰਪ ਰੋਡ ’ਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਲਗਭਗ ਤਿੰਨ ਘੰਟੇ ਧਰਨਾ ਲੱਗਾ। ਇਸ ਮਾਮਲੇ ’ਤੇ ਭਾਜਪਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ।

ਅਜੀਤ ਡੈਸਕ 30-10-2026
ਜਲੰਧਰ, 29 ਅਕਤੂਬਰ (ਸ਼ਿਵ)-ਵਰਿਆਣਾ ਡੰਪ ਰੋਡ ’ਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਲਗਭਗ ਤਿੰਨ ਘੰਟੇ ਧਰਨਾ ਲੱਗਾ। ਇਸ ਮਾਮਲੇ ’ਤੇ ਭਾਜਪਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ । ਟੀਟੂ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਕੌਂਸਲਰ ਹੀ ਮੇਅਰ ਅਤੇ ਨਗਰ ਨਿਗਮ ਦੇ ਕੰਮਕਾਜ ਤੋਂ ਨਾਰਾਜ਼ ਹੋ ਕੇ ਧਰਨੇ ਲਗਾਉਣ ਲਈ ਮਜਬੂਰ ਹਨ, ਤਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਅਤੇ ਲੁਧਿਆਣਾ ਵਿਚ ਕੂੜੇ ਦੇ ਮੁੱਦੇ ’ਤੇ ਹੋ ਰਹੇ ਵਿਰੋਧ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ।ਉਨ੍ਹਾਂ ਨਗਰ ਨਿਗਮ ਤੋਂ ਮੰਗ ਕੀਤੀ ਕਿ ਵਾਰਿਆਣਾ ਡੰਪ ਰੋਡ ’ਤੇ ਕੂੜੇ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਨਿਯਮਤ ਚੁਕਾਈ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਜ਼ਿਲ੍ਹਾ ਕੈਸ਼ੀਅਰ ਨੂੰ ਨਜ਼ਰਬੰਦ ਕਰਨ ਦਾ ਆਂਗਣਵਾੜੀ ਵਰਕਰਾਂ ਹੈਲਪਰਾਂ ਵਿਚ ਰੋਸ ਅਗਲੀ ਖ਼ਬਰ ਗੁਰਦੁਆਰਾ ਪ੍ਰੀਤ ਨਗਰ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।