ਗੁਰਾਇਆ ’ ਚ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੀਆਂ ਅਹਿਮ ਨਿਯੁਕਤੀਆਂ , ਸੰਨੀ ਛਾਬੜਾ ਬਣੇ ਪ੍ਰਧਾਨ
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਵਪਾਰੀਆਂ ਨੂੰ ਪਾਰਟੀ ਨਾਲ ਜੋੜਨ ਅਤੇ ਵਪਾਰ ਵਿੰਗ ਨੂੰ ਮਜ਼ਬੂਤ ਕਰਨ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ। ਗੁਰਾਇਆ, ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਉਦੇਸ਼ ਨਾਲ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਗੁਰਾਇਆ ਅਤੇ ਹਲਕਾ ਫਿਲੌਰ ’ਚ ਵਪਾਰ ਵਿੰਗ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ।
ਅਜੀਤ ਡੈਸਕ
30-10-2026