ਡੱਲੇਵਾਲ ਵਿਖੇ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮਨਾਇਆ
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼ਿਕਾਰ ਘਾਟ ਪਿੰਡ ਡੱਲੇਵਾਲ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਅਜੀਤ ਡੈਸਕ
30-10-2026