ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਹੋਣਹਾਰ ਵਿਦਿਆਰਥੀਆਂ ਧਰੁਵ ਚੌਧਰੀ ਅਤੇ ਹਰਨੂਰ ਕੌਰ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੋਦਾਰ ਇੰਟਰਨੈਸ਼ਨਲ ਸਕੂਲ, ਜਲੰਧਰ ਵਿਖੇ ਆਯੋਜਿਤ ‘ਸਹੋਦਿਆ ਪੋਸਟਰ ਕ੍ਰਾਫਟ ਡਿਜੀਟਲ ਮੁਕਾਬਲੇ’ ਵਿੱਚ ਭਾਗ ਲੈਣ ਵਾਲੇ 54 ਪ੍ਰਤੀਯੋਗੀਆਂ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਮਾਣ ਨਾਲ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਕਲਾਤਮਕ ਪ੍ਰਤਿਭਾ, ਰਚਨਾਤਮਕ ਸੋਚ, ਡਿਜੀਟਲ ਹੁਨਰ ਅਤੇ ਲਗਨ ਦਾ ਪ੍ਰਤੀਕ ਹੈ।
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਹੋਣਹਾਰ ਵਿਦਿਆਰਥੀਆਂ ਧਰੁਵ ਚੌਧਰੀ ਅਤੇ ਹਰਨੂਰ ਕੌਰ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੋਦਾਰ ਇੰਟਰਨੈਸ਼ਨਲ ਸਕੂਲ, ਜਲੰਧਰ ਵਿਖੇ ਆਯੋਜਿਤ ‘ਸਹੋਦਿਆ ਪੋਸਟਰ ਕ੍ਰਾਫਟ ਡਿਜੀਟਲ ਮੁਕਾਬਲੇ’ ਵਿੱਚ ਭਾਗ ਲੈਣ ਵਾਲੇ 54 ਪ੍ਰਤੀਯੋਗੀਆਂ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਮਾਣ ਨਾਲ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਕਲਾਤਮਕ ਪ੍ਰਤਿਭਾ, ਰਚਨਾਤਮਕ ਸੋਚ, ਡਿਜੀਟਲ ਹੁਨਰ ਅਤੇ ਲਗਨ ਦਾ ਪ੍ਰਤੀਕ ਹੈ। ਇਸ ਮੁਕਾਬਲੇ ਦੌਰਾਨ ਸਕੂਲ ਦੀ ਟੀਮ ਦਾ ਮਾਰਗਦਰਸ਼ਨ ਕਰਨ ਅਤੇ ਨੁਮਾਇੰਦਗੀ ਕਰਨ ਵਿੱਚ ਅਧਿਆਪਕਾ ਸ਼੍ਰੀਮਤੀ ਪੱਲਵੀ ਅਤੇ ਸ਼੍ਰੀਮਤੀ ਸ਼ਾਲਿਨੀ ਨੇ ਮੈਂਟਰ (ਮਾਰਗਦਰਸ਼ਕ) ਵਜੋਂ ਅਹਿਮ ਭੂਮਿਕਾ ਨਿਭਾਈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸਵੀਨਾ ਬਹਿਲ ਨੇ ਦੋਵਾਂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੈਂਟਰ (ਮਾਰਗਦਰਸ਼ਕ )ਅਧਿਆਪਕਾਵਾਂ ਸ਼੍ਰੀਮਤੀ ਪੱਲਵੀ ਅਤੇ ਸ਼੍ਰੀਮਤੀ ਸ਼ਾਲਿਨੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਮਾਰਗਦਰਸ਼ਨ, ਉਤਸ਼ਾਹ ਅਤੇ ਸਮਰਪਣ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਦੀ ਇਸ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।