ਜਲੰਧਰ, 31 ਅਕਤੂਬਰ (ਐੱਮ. ਐੱਸ. ਲੋਹੀਆ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ, ਜਲੰਧਰ ਵਿਖੇ ਕਰਵਾਏ ਗਏ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਤਰਨਵੀਰ ਸਿੰਘ ‘ਰੱਬੀ’ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਬੀਬੀ ਬਲਜਿੰਦਰ ਕੌਰ ਖੰਡੂਰ ਸਾਹਿਬ ਵਾਲਿਆਂ ਦੇ ਜਥੇ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਹੈੱਡ ਗ੍ਰੰਥੀ ਹਰਜਿੰਦਰ ਸਿੰਘ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ। ਸਮਾਗਮ ਦੌਰਾਨ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਅਮਰਜੀਤ ਸਿੰਘ (ਗੁਰਦੇਵ ਨਗਰ), ਚਰਨਜੀਤ ਸਿੰਘ ਸੇਠੀ, ਰਜਿੰਦਰ ਸਿੰਘ, ਮੋਹਨ ਸਿੰਘ, ਕ੍ਰਿਪਾਲ ਸਿੰਘ ਕਾਲਾ, ਪਵਨਦੀਪ ਸਿੰਘ, ਹਰਮਨਜੋਤ ਸਿੰਘ, ਜਪਨੂਰ ਸਿੰਘ, ਰਵਿੰਦਰ ਸਿੰਘ, ਗਗਨਦੀਪ ਸਿੰਘ, ਜਸਪਾਲ ਸਿੰਘ ਮਿਗਲਾਨੀ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ ਬੱਠਲਾ, ਹਰਜਿੰਦਰ ਸਿੰਘ ਕੁੱਕੀ, ਹਰਪ੍ਰੀਤ ਸਿੰਘ ਸੋਨੂੰ, ਸਰਬਪ੍ਰੀਤ ਕੌਰ, ਨਵਲਦੀਪ ਕੌਰ, ਹਰਜਿੰਦਰ ਕੌਰ, ਸੁਰਜੀਤ ਕੌਰ, ਸਤਵੰਤ ਕੌਰ, ਹਰਲੀਨ ਕੌਰ, ਜਸਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।