01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੇਂਟ ਸੋਲਜਰ ਆਈ.ਟੀ.ਆਈ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ

ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਂਟ ਸੋਲਜਰ ਆਈ. ਟੀ.

ਅਜੀਤ ਡੈਸਕ 01-11-2026
ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਂਟ ਸੋਲਜਰ ਆਈ.ਟੀ.ਆਈ ਸ਼ਾਹਕੋਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਮੈਂਬਰ ਮਹਿਕਪ੍ਰੀਤ ਤੇ ਰਸ਼ਪਾਲ ਵਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਤੇ ਨਸ਼ਿਆਂ ਕਾਰਨ ਮਨੁੱਖੀ ਜੀਵਨ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਇਕ ਵਿਸ਼ਾ ਦੇ ਕੇ ਉਸ ਸੰਬੰਧੀ ਆਪਣੇ ਵਿਚਾਰ ਲਿਖਣ ਲਈ ਵੀ ਕਿਹਾ ਗਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਦੀ ਸੋਚਣ-ਸਮਝਣ ਦੀ ਸਮਰੱਥਾ ਅਤੇ ਬੌਧਿਕ ਪੱਧਰ (ਆਈ.ਕਿਊ. ਲੈਵਲ) ਦਾ ਮੁਲਾਂਕਣ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਖੁਦ ਵੀ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਇਲੈਕਟ੍ਰੀਸ਼ੀਅਨ ਇੰਸਟ੍ਰਕਟਰ ਕੁਲਵਿੰਦਰ ਸਿੰਘ ਘੁੱਲਾ, ਇੰਸਟ੍ਰਕਟਰ ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਗੜ੍ਹੀਆ ਸਕੂਲ ਸ਼ਾਹਕੋਟ ’ਚ ਮਾਪੇ- ਅਧਿਆਪਕ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਉਸਾਰੂ ਲਿਖਤਾਂ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।