02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ’ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ

ਸ਼ਾਹਕੋਟ, 1 ਨਵੰਬਰ (ਸੁਖਦੀਪ ਸਿੰਘ)- ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ ਦੇ ਤਹਿਤ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 3 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾਵੇਗਾ, ਜਿਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ.

ਜਥੇ. ਬਲਦੇਵ ਸਿੰਘ ਕਲਿਆਣ 02-11-2026
ਸ਼ਾਹਕੋਟ, 1 ਨਵੰਬਰ (ਸੁਖਦੀਪ ਸਿੰਘ)- ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ ਦੇ ਤਹਿਤ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 3 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾਵੇਗਾ, ਜਿਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਦੱਸਿਆ ਕਿ ਇਸ ਸਮਾਗਮ ’ਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ ਜਥੇ, ਕਥਾਵਾਚਕ ਤੇ ਢਾਡੀ ਤੇ ਕਵੀਸ਼ਰੀ ਜਥੇ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਧਰਮ ਪ੍ਰਚਾਰ ਲਹਿਰ ਨੂੰ ਹੋਰ ਭਰਪੂਰ ਬਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐ ਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਸਮੇਤ ਹੋਰ ਵੀ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੀਆਂ।
ਪਿਛਲੀ ਖ਼ਬਰ ਲੋਹੀਆਂ ’ਚ ਚੱਲ ਰਹੀ ਸ੍ਰੀਮਦ ਭਾਗਵਤ ਕਥਾ’ ਦੌਰਾਨ ਵਿਧਾਇਕ ਲਾਡੀ ਸ਼ੇਰੋਵਾਲੀਆ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਨ ਪ੍ਰੇਮੀ ਹੋਏ ਇਕਜੁੱਟ-ਸੰਘਰਸ਼ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।