02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਲਾ ਬੱਕਰਾ’ ਚ ਗੁਰਦੁਆਰਾ ਕੁਟੀਆ ਸਾਹਿਬ ਦੇ ਸਮੂਹ ਬ੍ਰਹਮਲੀਨ ਸੰਤ ਮਹਾਂਪੁਰਸ਼ਾਂ ਦੀ ਯਾਦ ’ਚ ਬਰਸੀ ਸਮਾਗਮ 5 ਨੂੰ

ਕਿਸ਼ਨਗੜ੍ਹ, 1 ਨਵੰਬਰ (ਹੁਸਨ ਲਾਲ)- ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਸੁਰਮੁਖ ਸਿੰਘ, ਸੰਤ ਬਾਬਾ ਰਾਮ ਸਿੰਘ, ਸੰਤ ਬਾਬਾ ਅਰਜਨ ਸਿੰਘ, ਸੰਤ ਬਾਬਾ ਵਰਿਆਮ ਸਿੰਘ, ਸੰਤ ਬਾਬਾ ਭਾਨ ਸਿੰਘ ਆਦਿ ਸਾਰੇ ਬ੍ਰਹਮਲੀਨ ਸੰਤ ਮਹਾਂਪੁਰਸ਼ਾਂ ਦੀ ਯਾਦ ‘ਚ ਸਲਾਨਾ ਬਰਸੀ ਅਤੇ ਸੰਤ ਸਮਾਗਮ 5 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਕਾਲਾ ਬੱਕਰਾ ਵਿਖੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਤੇ ਉਕਤ ਗੁਰੂ ਘਰ ਪ੍ਰਬੰਧਕ ਕਮੇਟੀ ਦੀ ਸਰਬ ਸਾਂਝੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਬਰਸੀ ਅਤੇ ਸੰਤ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭਾਈ ਜਸਵੰਤ ਸਿੰਘ ਢਿੱਲੋ ਤੇ ਸਮੁੱਚੀ ਗੁਰੂ ਘਰ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਇਸ ਸਬੰਧੀ ਗੁਰਦੁਆਰਾ ਕੁਟੀਆ ਸਾਹਿਬ ਕਾਲਾ ਬੱਕਰਾ ਵਿਖੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਣਗੇ ।

ਅਜੀਤ ਡੈਸਕ 02-11-2026
ਕਿਸ਼ਨਗੜ੍ਹ, 1 ਨਵੰਬਰ (ਹੁਸਨ ਲਾਲ)- ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਸੁਰਮੁਖ ਸਿੰਘ, ਸੰਤ ਬਾਬਾ ਰਾਮ ਸਿੰਘ, ਸੰਤ ਬਾਬਾ ਅਰਜਨ ਸਿੰਘ, ਸੰਤ ਬਾਬਾ ਵਰਿਆਮ ਸਿੰਘ, ਸੰਤ ਬਾਬਾ ਭਾਨ ਸਿੰਘ ਆਦਿ ਸਾਰੇ ਬ੍ਰਹਮਲੀਨ ਸੰਤ ਮਹਾਂਪੁਰਸ਼ਾਂ ਦੀ ਯਾਦ ‘ਚ ਸਲਾਨਾ ਬਰਸੀ ਅਤੇ ਸੰਤ ਸਮਾਗਮ 5 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਕਾਲਾ ਬੱਕਰਾ ਵਿਖੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਤੇ ਉਕਤ ਗੁਰੂ ਘਰ ਪ੍ਰਬੰਧਕ ਕਮੇਟੀ ਦੀ ਸਰਬ ਸਾਂਝੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਬਰਸੀ ਅਤੇ ਸੰਤ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭਾਈ ਜਸਵੰਤ ਸਿੰਘ ਢਿੱਲੋ ਤੇ ਸਮੁੱਚੀ ਗੁਰੂ ਘਰ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਇਸ ਸਬੰਧੀ ਗੁਰਦੁਆਰਾ ਕੁਟੀਆ ਸਾਹਿਬ ਕਾਲਾ ਬੱਕਰਾ ਵਿਖੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਣਗੇ । ਚਾਰ ਨਵੰਬਰ ਸ਼ਾਮ ਨੂੰ 7 ਵਜੇ ਤੋਂ ਲੈ ਕੇ 10 ਵਜੇ ਤੱਕ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਸੰਤ ਗੁਰਨਾਮ ਸਿੰਘ ਗੇਰੇ ਵਾਲੇ, ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੋੜੇ ਰਾਏਪੁਰ ਰਸੂਲਪੁਰ ਵਾਲੇ ਹਾਜ਼ਰੀਨ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾਉਣਗੇ। 5 ਨਵੰਬਰ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਖੁੱਲੇ ਪੰਡਾਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜੂਰੀ ‘ਚ ਸੰਤ ਬਾਬਾ ਹਰਜਿੰਦਰ ਸਿੰਘ ਮੰਝਪੁਰ ਵਾਲੇ, ਸੰਤ ਬਾਬਾ ਕਸ਼ਮੀਰਾ ਸਿੰਘ ਅਲਹੇਰਾ ਸਾਹਿਬ ਵਾਲੇ, ਪੰਥਕ ਪ੍ਰਸਿੱਧ ਢਾਡੀ ਜਤਿੰਦਰ ਸਿੰਘ ਬੈਂਸ, ਭਾਈ ਸਰਬਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਕੁਟੀਆ ਸਾਹਿਬ ਵਾਲੇ, ਸੰਤ ਬਾਬਾ ਭਾਈ ਘਮੰਡਾ ਸਿੰਘ, ਭਾਈ ਸਤਪਾਲ ਸਿੰਘ, ਭਾਈ ਸੂਬਾ ਸਿੰਘ ਆਦਿ ਸਭ ਹਾਜ਼ਰੀਨ ਸੰਗਤਾਂ ਨੂੰ ਸਮੂਹ ਬ੍ਰਹਮਲੀਨ ਸੰਤ ਮਹਾਂਪੁਰਸ਼ਾਂ ਦੀਆਂ ਮਾਨਵਤਾ ਪ੍ਰਤੀ ਨਿਸ਼ਕਾਮ ਸੇਵਾਵਾਂ ਦੇ ਨਾਲ ਨਾਲ ਗੁਰ ਇਤਿਹਾਸ ਸਰਵਣ ਕਰਵਾਉਣਗੇ। ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੰਬੰਧੀ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਰਤਾਰਪੁਰ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।