03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਜੋਸ਼-ਥਿੰਦ, ਕੁਮਰਾ

ਸ਼ਾਹਕੋਟ, 2 ਨਵੰਬਰ (ਦਲਜੀਤ ਸਿੰਘ ਸਚਦੇਵਾ, ਸੁਖਦੀਪ ਸਿੰਘ)- ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਤੇ ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਵਿਖੇ ਹੋ ਰਹੀ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਕਾਂਗਰਸੀ ਵਰਕਰਾਂ ਵਲੋਂ ਰੈਲੀ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੰਪਰਕ ਮੁਹਿੰਮ ਵੀ ਚਲਾਈ ਗਈ ਹੈ।

ਗੁਲਜ਼ਾਰ ਸਿੰਘ ਥਿੰਦ, ਟਿੰਪੀ ਕੁਮਰਾ 03-11-2026
ਸ਼ਾਹਕੋਟ, 2 ਨਵੰਬਰ (ਦਲਜੀਤ ਸਿੰਘ ਸਚਦੇਵਾ, ਸੁਖਦੀਪ ਸਿੰਘ)- ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਤੇ ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਵਿਖੇ ਹੋ ਰਹੀ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਕਾਂਗਰਸੀ ਵਰਕਰਾਂ ਵਲੋਂ ਰੈਲੀ ’ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੰਪਰਕ ਮੁਹਿੰਮ ਵੀ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਹ ਰੈਲੀ ਪੰਜਾਬ ਦੀ ਸਿਆਸਤ ’ਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਕਾਂਗਰਸ ਪਾਰਟੀ ਦੇ ਹੱਕ ਵਿਚ ਸਿਆਸੀ ਹਵਾ ਚੱਲ ਰਹੀ ਹੈ ਤੇ ਲੋਕਾਂ ਦਾ ਰੁਝਾਨ ਲਗਾਤਾਰ ਕਾਂਗਰਸ ਵੱਲ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਇਹ ਰੈਲੀ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਨ ਦੇ ਨਾਲ-ਨਾਲ ਕਾਂਗਰਸ ਦੀ ਸਿਆਸੀ ਤਾਕਤ ਦਾ ਵੀ ਪ੍ਰਗਟਾਵਾ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਬਾਰੇ ਸਵਾਲ ਉਠਾ ਰਹੇ ਹਨ। ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਤੇ ਹੱਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਵਿਚਕਾਰ ਪਹੁੰਚ ਰਹੀ ਹੈ ਤੇ ਲੋਕ ਵੀ ਕਾਂਗਰਸ ਨੂੰ ਇਕ ਮਜ਼ਬੂਤ ਸਿਆਸੀ ਬਦਲ ਵਜੋਂ ਦੇਖ ਰਹੇ ਹਨ।
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਆਦਮਪੁਰ ਦੇ ਵਾਰਡ ਨੰਬਰ 1, 10 ਤੇ 13 ’ਚ ਸੀਵਰੇਜ ਦੀ ਸਹੂਲਤ ਲਈ 1.11 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।