04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵਲੋਂ ਆਤਮ - ਰਸ ਕੀਰਤਨ ਦਰਬਾਰ ਅੱਜ

ਜਲੰਧਰ, 3 ਨਵੰਬਰ (ਐੱਮ. ਐੱਸ.

ਅਜੀਤ ਡੈਸਕ 04-11-2026
ਜਲੰਧਰ, 3 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਰਾਮਦਾਸ ਸੇਵਕ ਸਭਾ (ਜਲ ਸੇਵਾ ਵਾਲੇ), ਮਾਡਲ ਹਾਊਸ, ਜਲੰਧਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮ-ਰਸ ਕੀਰਤਨ ਦਰਬਾਰ 4 ਨਵੰਬਰ, ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ (ਮੰਜੀ ਸਾਹਿਬ, ਸ੍ਰੀ ਦਰਬਾਰ ਸਾਹਿਬ), ਭਾਈ ਸਰਬਜੀਤ ਸਿੰਘ ‘ਲਾਡੀ’ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਸਿਮਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਪ੍ਰਿਤਪਾਲ ਸਿਘ (ਕੈਨੇਡਾ ਵਾਲੇ), ਭਾਈ ਹਰਿਜੀ ਸਿੰਘ ਅਤੇ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲੇ) ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਐਡਵੋਕੇਟ ਮਨਮੋਹਨ ਸਿੰਘ ਨੇ ਸਟੇਟ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ’ ਚ 2 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਪੁੱਤਰ ਨੂੰ ਅੰਤਿਮ ਸਫ਼ਰ ’ ਤੇ ਤੋਰਨ ਵੇਲੇ ਮਾਪਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।