04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸੱਤਵੇਂ ਪਾਤਿਸ਼ਾਹ ਦੇ ਜੋਤੀਜੋਤਿ ਦਿਵਸ ਤੇ ਅੱਠਵੇਂ ਪਾਤਿਸ਼ਾਹ ਦੇ ਗੁਰਤਾਗੱਦੀ ਪੁਰਬ ਸੰਬੰਧੀ ਸਮਾਗਮ

ਜਲੰਧਰ, 3 ਨਵੰਬਰ (ਐੱਮ. ਐੱਸ.

ਅਜੀਤ ਡੈਸਕ 04-11-2026
ਜਲੰਧਰ, 3 ਨਵੰਬਰ (ਐੱਮ. ਐੱਸ. ਲੋਹੀਆ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਜਲੰਧਰ ਵਿਖੇ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਪੁਰਬ ਤੇ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਸੰਬੰਧੀ ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ’ਚ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਗਿਆਨੀ ਸਾਹਿਬ ਸਿੰਘ ਲੱਖਣਾ ਤੇ ਗਿਆਨੀ ਦਲਬੀਰ ਸਿੰਘ ਨੇ ਕਥਾ ਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਬੀਬੀ ਪਰਮਿੰਦਰ ਕੌਰ, ਗੁਰਕ੍ਰਿਪਾਲ ਸਿੰਘ ਤੇ ਕੁਲਵੰਤਬੀਰ ਸਿੰਘ ਦੇ ਪਰਿਵਾਰ ਵਲੋਂ ਸੱਚਖੰਡਵਾਸੀ ਇੰਦਰਜੀਤ ਸਿੰਘ ਦੀ ਮਿੱਠੀ ਯਾਦ ’ਚ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਬੇਅੰਤ ਸਿੰਘ ਸਰਹੱਦੀ ਨੇ ਅੱਜ ਦੇ ਦਿਨ ਦੀ ਇਤਿਹਾਸਕ ਮਹੱਤਤਾ ਬਾਰੇ ਸੰਗਤ ਨਾਲ ਆਪਣੇ ਵੀਚਾਰ ਸਾਂਝੇ ਕੀਤੇ। ਇਸਤਰੀ ਸਤਿਸੰਗ ਸਭਾ ਵਲੋਂ ਪ੍ਰਧਾਨ ਬੀਬੀ ਮਹਿੰਦਰ ਕੌਰ ਕਾਲੜਾ, ਸਰਪ੍ਰਸਤ ਬੀਬੀ ਕੁਲਦੀਪ ਕੌਰ ਸਹਿਗਲ, ਬੀਬੀ ਜੋਗਿੰਦਰ ਕੌਰ, ਬੀਬੀ ਹਰਵਿੰਦਰ ਕੌਰ ਭੋਲੀ ਅਤੇ ਸਮੂਹ ਮੈਂਬਰਾਂ ਨੇ ਬੀਬੀ ਪਰਮਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਜਲੰਧਰ ’ ਚ ਪੀ . ਐਮ . ਈ . ਬੱਸ ਸਕੀਮ ਤਹਿਤ ਚਲਦੀਆਂ ਨਜ਼ਰ ਆਉਣਗੀਆਂ 97 ਈ - ਬੱਸਾਂ ਕਮਿਸ਼ਨਰ ਵਲੋਂ ਯੋਜਨਾ ਨੂੰ ਲਾਗੂ ਕਰ... ਅਗਲੀ ਖ਼ਬਰ ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।