ਕਰਤਾਰਪੁਰ ’ਚ ‘ਆਪ’ ਨੂੰ ਲੱਗਾ ਝਟਕਾ ਕਈ ਆਗੂ ਕਾਂਗਰਸ ’ਚ ਸ਼ਾਮਿਲ
ਕਰਤਾਰਪੁਰ, 4 ਨਵੰਬਰ (ਭਜਨ ਸਿੰਘ)- ਕਰਤਾਰਪੁਰ ਸ਼ਹਿਰ ਦੇ ਵਾਰਡ ਨੰਬਰ 1 ਤੋਂ ਆਪ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਕਈ ਆਗੂ ਵਾਰਡ ਨੰਬਰ 1 ਦੇ ਇੰਚਾਰਜ ਜਗਮੋਹਨ ਸਿੰਘ ਹੈਪੀ ਦੀ ਮਿਹਨਤ ਅਤੇ ਯਤਨਾਂ ਸਦਕਾ ਕਾਂਗਰਸ ਪਾਰਟੀ ਨਾਲ ਜੁੜਨ ਦਾ ਫੈਸਲਾ ਕਰਦਿਆਂ ਆਮ ਆਦਮੀ ਪਾਰਟੀ ਛੱਡ ਕੇ ਹਲਕਾ ਇੰਚਾਰਜ ਰਜਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਲ ਹੋ ਗਏ । ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਆਪ ਆਗੂ ਦਵਿੰਦਰ ਕੁਮਾਰ, ਰਮਨ ਕੁਮਾਰ, ਲਵਪ੍ਰੀਤ ਚੌਹਾਨ ਤੇ ਸੋਨੂੰ ਚੌਹਾਨ ਆਪਣੇ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਹੋਏ ‘ਆਪ’ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਰ ਕੀਤੀ।
ਕਰਤਾਰਪੁਰ, 4 ਨਵੰਬਰ (ਭਜਨ ਸਿੰਘ)- ਕਰਤਾਰਪੁਰ ਸ਼ਹਿਰ ਦੇ ਵਾਰਡ ਨੰਬਰ 1 ਤੋਂ ਆਪ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਕਈ ਆਗੂ ਵਾਰਡ ਨੰਬਰ 1 ਦੇ ਇੰਚਾਰਜ ਜਗਮੋਹਨ ਸਿੰਘ ਹੈਪੀ ਦੀ ਮਿਹਨਤ ਅਤੇ ਯਤਨਾਂ ਸਦਕਾ ਕਾਂਗਰਸ ਪਾਰਟੀ ਨਾਲ ਜੁੜਨ ਦਾ ਫੈਸਲਾ ਕਰਦਿਆਂ ਆਮ ਆਦਮੀ ਪਾਰਟੀ ਛੱਡ ਕੇ ਹਲਕਾ ਇੰਚਾਰਜ ਰਜਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਲ ਹੋ ਗਏ । ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਆਪ ਆਗੂ ਦਵਿੰਦਰ ਕੁਮਾਰ, ਰਮਨ ਕੁਮਾਰ, ਲਵਪ੍ਰੀਤ ਚੌਹਾਨ ਤੇ ਸੋਨੂੰ ਚੌਹਾਨ ਆਪਣੇ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਹੋਏ ‘ਆਪ’ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਆਖਿਆ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਆਪ ਵਲੋਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਹੈ ।ਜਿਸ ਕਾਰਨ ਆਮ ਵੋਟਰਾਂ ਨੇ ਆਪ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਮਨ ਬਣਾ ਲਿਆ ਹੈ । ਉਨ੍ਹਾਂ ਆਖਿਆ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ । ਇਸ ਮੌਕੇ ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ ਸਾਬਕਾ ਐੱਸ ਐਸ ਪੀ ਨੇ ਇਨ੍ਹਾਂ ਆਗੂਆਂ ਦਾ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਆਖਿਆ ਕਿ ਸਰਕਾਰ ਦੀ ਅਸਲੀਅਤ ਲੋਕਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਪਾਰਟੀ 2027 ਵਿੱਚ ਆਪਣੇ ਦਮ ’ਤੇ ਪੂਰਨ ਬਹੁਮਤ ਨਾਲ ਸਰਕਾਰ ਬਣਾਉਣ ਅਤੇ ਲੋਕਾਂ ਦੀ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਵਚਨਬੱਧ ਹਾਂ । ਇਸ ਮੌਕੇ ਹਲਕਾ ਕਰਤਾਰਪੁਰ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਵੀ ਮੌਜੂਦ ਰਹੀ, ਜਿਸ ਵਿੱਚ ਸ਼ਹਿਰੀ ਪ੍ਰਧਾਨ ਬਾਲ ਮੁਕੰਦ ਬਾਲੀ, ਪ੍ਰਧਾਨ ਬੀਬੀ ਹਰਬੰਸ ਕੌਰ ਸ਼ਹਿਰੀ ਮਹਿਲਾ ਵਿੰਗ, ਕਾਰਜਕਾਰੀ ਪ੍ਰਧਾਨ ਅੰਜੂ, ਕੌਂਸਲਰ ਡਿੰਪਲ ਕਪੂਰ, ਜ਼ਿਲ੍ਹਾ ਚੇਅਰਮੈਨ ਐੱਸ.ਸੀ. ਵਿੰਗ ਅਰਵਿੰਦ ਢੱਡਾ,ਯੂਥ ਪ੍ਰਧਾਨ ਰੁਪਿੰਦਰ ਕੁਮਾਰ ਬੋਨੀ , ਮਨਜੀਤ ਸਿੰਘ , ਲੀਗਲ ਸੈੱਲ ਇੰਚਾਰਜ ਵਰਿੰਦਰ ਸ਼ਰਮਾ, ਜਨਰਲ ਸਕੱਤਰ ਬਾਵਾ, ਪੱਪੂ ਭਲਵਾਨ, ਖਾਲਸਾ, ਸ੍ਰੀ ਪਰਵੀਨ ਤੇ ਦਲਜੀਤ ਸਿੰਘ ਸਮੇਤ ਹੋਰ ਕਾਂਗਰਸ ਆਗੂ ਤੇ ਵਰਕਰ ਮੌਜੂਦ ਸਨ ।