06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੋ ਸਾਲ ਤੋਂ ਵੱਧ ਦੇਰੀ ਨਾਲ ਮਿਲਿਆ ਮਹਿੰਗਾਈ ਭੱਤਾ ਕਿਸੇ ਤਰ੍ਹਾਂ ਵੀ ਦੀਵਾਲੀ ਦਾ ਤੋਹਫ਼ਾ ਨਹੀਂ ਹੋ ਸਕਦਾ-ਭੁੱਲਰ

ਨਕੋਦਰ, 5 ਨਵੰਬਰ (ਗੁਰਵਿੰਦਰ ਸਿੰਘ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸਥਾਨ ’ਤੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ 3% ਡੀ. ਏ.

ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਨਵਪ੍ਰੀਤ ਬੱਲੀ । 06-11-2026
ਨਕੋਦਰ, 5 ਨਵੰਬਰ (ਗੁਰਵਿੰਦਰ ਸਿੰਘ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸਥਾਨ ’ਤੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ 3% ਡੀ.ਏ. ਦੀ ਕਿਸ਼ਤ ਨਵੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ ਨਾਲ ਦੇਣ ਦਾ ਐਲਾਨ ਕਰਨ ਸਮੇਂ ਕਿਹਾ ਕਿ ਇਹ ਦੀਵਾਲੀ ਦੇ ਤਿਉਹਾਰ ਦਾ ਤੋਹਫ਼ਾ ਹੈ। ਇਸ ਬਿਆਨ ’ਤੇ ਟਿੱਪਣੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ, ਜਨਰਲ ਸਕੱਤਰ ਐਨ.ਡੀ.ਤਿਵਾੜੀ, ਸੀਨੀਅਰ ਮੀਤ ਪ੍ਰਧਾਨ ਨਵਪ੍ਰੀਤ ਬੱਲੀ ਤੇ ਪ੍ਰੈੱਸ ਸਕੱਤਰ ਕੰਵਲਜੀਤ ਸੰਗੋਵਾਲ ਨੇ ਕਿਹਾ ਕਿ ਆਪਣੇ ਖਜ਼ਾਨਾ ਭਰਿਆ ਹੋਇਆ ਹੈ, ਦਾ ਦਾਅਵਾ ਕਰਨ ਅਤੇ ਪਿਛਲੀਆਂ ਹੁਕਮਰਾਨ ਸਰਕਾਰਾਂ ਦਾ ਖਜ਼ਾਨਾ ਖਾਲੀ ਹੋਣ ਦੇ ਬਿਆਨ ਜਾਰੀ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇਸ ਸਰਕਾਰ ਨੇ ਸਾਲ 1967 ਤੋਂ ਬਾਅਦ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਮਿਲਣ ਵਾਲੀ ਮਹਿੰਗਾਈ ਭੱਤੇ ਨੂੰ ਡੀ ਲਿੰਕ ਕਰਨ ਦੀ ਮਾਣਯੋਗ ਅਦਾਲਤ ’ਚ ਹਰ ਤਰ੍ਹਾਂ ਦੀ ਚਾਲ ਚੱਲੀ ਹੈ ਪਰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਸਾਰਾ ਪੈਂਡਿੰਗ ਡੀ.ਏ. ਬਕਾਏ ਸਮੇਤ 6% ਵਿਆਜ ਨਾਲ ਦੇਣ ਦਾ ਹੁਕਮ ਦਿੱਤਾ ਹੋਇਆ ਹੈ । ਆਗੂਆਂ ਨੇ ਕਿਹਾ ਕਿ ਮਾਣਯੋਗ ਅਦਾਲਤ ਇਹ ਕਹਿ ਚੁੱਕੀ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਡੀ.ਏ. ਕੋਈ ਤੋਹਫ਼ਾ ਨਹੀਂ ਹੈ ਬਲਕਿ ਸੰਵਿਧਾਨਕ ਹੱਕ ਹੈ।
ਪਿਛਲੀ ਖ਼ਬਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਵਿਖੇ ਜ਼ੋਨ ਨੰਬਰ-15 ਦੇ ਖੇਡ ਮੁਕਾਬਲਿਆਂ ’ਚ ਜੇਤੂ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਰੈੱਡ ਰਿਬਨ ਕਲੱਬ ਸ਼ਾਹਕੋਟ ਵਲੋਂ ਲੋਕਾਂ ਨੂੰ ‘ਹਰੀ ਦੀਵਾਲੀ’ ਮਨਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।