07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਜਲੰਧਰ, 6 ਨਵੰਬਰ (ਅ. ਬ.)

ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਅ.ਬ.)- ਖੁਸ਼ੀਆਂ, ਉਮੰਗ ਤੇ ਆਪਸੀ ਭਾਈਚਾਰੇ ਦੇ ਮਾਹੌਲ ’ਚ ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ’ਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ’ਚ ਸਕਾਰਾਤਮਕਤਾ, ਏਕਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਵੱਖ-ਵੱਖ ਰੰਗਾਰੰਗ ਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਦੀਵੇ ਸਜਾਉਣ, ਰੰਗੋਲੀ ਬਣਾਉਣ ਦੇ ਮੁਕਾਬਲਿਆਂ, ਮੋਮਬੱਤੀ ਸਜਾਵਟ, ਪੋਸਟਰ ਮੇਕਿੰਗ, ਰਚਨਾਤਮਕ ਕਲਾ ਤੇ ਸ਼ਿਲਪਕਾਰੀ ਗਤੀਵਿਧੀਆਂ, ਰਵਾਇਤੀ ਪਹਿਰਾਵੇ ਦੇ ਮੁਕਾਬਲਿਆਂ ਤੇ ਸੱਭਿਆਚਾਰਕ ਪੇਸ਼ਕਾਰੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਗਰੁੱਪ ਦੀ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਲੋਕ ਪੱਖੀ ਨੀਤੀਆਂ ਨਾਲ ਸੂਬੇ ’ਚ ਭਾਜਪਾ ਦੇ ਹੱਕ ’ਚ ਬਣਿਆ ਮਾਹੌਲ-਼ਡਿੰਪੀ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।