ਗੁਲਜ਼ਾਰ ਸਿੰਘ ਥਿੰਦ ਵਲੋਂ ਨਗਰ ਪੰਚਾਇਤ ਦੇ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ
ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)- ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਨਗਰ ਪੰਚਾਇਤ ਦੇ ਸਮੂਹ ਮੁਲਾਜ਼ਮਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਲਈ ਉਚੇਚੇ ਤੌਰ ‘ਤੇ ਨਗਰ ਪੰਚਾਇਤ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।
ਅਜੀਤ ਡੈਸਕ
08-11-2026