10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 9 ਨਵੰਬਰ (ਨਰਿੰਦਰ ਲਾਗੂ)- ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਮਿਹਨਤ ਦੀ ਕਮਾਈ ’ਚੋਂ ਕੁਝ ਹਿੱਸਾ ਜ਼ਰੂਰ ਕੱਢਣਾ ਚਾਹੀਦਾ ਹੈ। ਇਹ ਪ੍ਰਗਟਾਵਾ ਇਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਤੇ ਦਿਵਾਲੀ ਦੇ ਤਿਉਹਾਰ ਸਬੰਧੀ ਕਰਵਾਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭਾਈ ਜੋਗਾ ਸਿੰਘ ਵਲੋਂ ਕੀਤਾ ਗਿਆ।

ਅਜੀਤ ਡੈਸਕ 10-11-2026
ਚੁਗਿੱਟੀ/ਜੰਡੂਸਿੰਘਾ, 9 ਨਵੰਬਰ (ਨਰਿੰਦਰ ਲਾਗੂ)- ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਮਿਹਨਤ ਦੀ ਕਮਾਈ ’ਚੋਂ ਕੁਝ ਹਿੱਸਾ ਜ਼ਰੂਰ ਕੱਢਣਾ ਚਾਹੀਦਾ ਹੈ। ਇਹ ਪ੍ਰਗਟਾਵਾ ਇਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਤੇ ਦਿਵਾਲੀ ਦੇ ਤਿਉਹਾਰ ਸਬੰਧੀ ਕਰਵਾਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭਾਈ ਜੋਗਾ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਮੇਸ਼ਾ ਚੰਗੇ ਵਿਚਾਰਾਂ ਦਾ ਧਾਰਨੀ ਬਣਨਾ ਚਾਹੀਦਾ ਹੈ ਤਾਂ ਜੋ ਪ੍ਰਮਾਤਮਾ ਦੀ ਭਗਤੀ ਵਿੱਚ ਤਰੱਕੀ ਹੋ ਸਕੇ। ਇਸ ਤੋਂ ਪਹਿਲਾਂ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ।ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਜਥਿਆਂ ਤੋਂ ਇਲਾਵਾ ਰਾਗੀ ਭਾਈ ਤਜਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਾਜ਼ਰ ਸਖਸ਼ੀਅਤਾਂ ਵਲੋਂ ਬੰਦੀ ਛੋੜ ਦਾਤਾ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਸਭਨਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖ਼ਜ਼ਾਨਚੀ ਜਸਵੰਤ ਸਿੰਘ, ਸੈਕਟਰੀ ਹਰਜਿੰਦਰ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਸੁਰਿੰਦਰ ਸਿੰਘ, ਕਸ਼ਮੀਰਾ ਸਿੰਘ ਨੰਬਰਦਾਰ, ਬਲਦੇਵ ਸਿੰਘ ਕੰਬੋਜ, ਬਲਵੀਰ ਸਿੰਘ, ਮਨਦੀਪ ਸਿੰਘ,ਪਵਨ ਸਿੰਘ, ਹਰਕੀਰਤ ਸਿੰਘ, ਸੁਖਚੈਨ ਸਿੰਘ ਨੰਬਰਦਾਰ, ਸਲਵਿੰਦਰ ਸਿੰਘ ਰਾਣਾ, ਜਸ਼ਨਦੀਪ ਸਿੰਘ, ਹਰਜਿੰਦਰ ਸਿੰਘ ਸੋਢੇ ਵਾਲਾ, ਕਸ਼ਮੀਰਾ ਸਿੰਘ ਬੈਂਕ ਵਾਲੇ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਬਹਾਦਰ ਸਿੰਘ, ਗਿਆਨ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਵਿਕਰਮ ਸਿੰਘ ਗੌਲਡੀ, ਰਜਿੰਦਰ ਸਿੰਘ, ਚਰਨ ਸਿੰਘ, ਬਲਵੀਰ ਤੇ ਹਰਵਿੰਦਰ ਸਿੰਘ ਨੀਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਵਲੋਂ ਜਲੰਧਰ ਛਾਉਣੀ ਹਲਕੇ ਦੇ ਲੋਕਾਂ ਨੂੰ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ ਅਗਲੀ ਖ਼ਬਰ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸੀਪਲ ਪ੍ਰੇਮ ਕੁਮਾਰ ਨੂੰ ਸਦਮਾ -ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।