10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਰਗਟ ਸਿੰਘ ਵਲੋਂ ਜਲੰਧਰ ਛਾਉਣੀ ਹਲਕੇ ਦੇ ਲੋਕਾਂ ਨੂੰ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ

ਜਲੰਧਰ, 9 ਨਵੰਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਆਪਣੇ ਵਿਧਾਨ ਸਭਾ ਹਲਕੇ ਜਲੰਧਰ ਛਾਉਣੀ ’ਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ’ਚ ਜੋਸ਼ ਭਰਦਿਆਂ ਹੁਣ ਤੋਂ ਹੀ ਪੂਰੀ ਤਰ੍ਹਾਂ ਕਮਰ ਕੱਸਣ ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 10-11-2026
ਜਲੰਧਰ, 9 ਨਵੰਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਆਪਣੇ ਵਿਧਾਨ ਸਭਾ ਹਲਕੇ ਜਲੰਧਰ ਛਾਉਣੀ ’ਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ’ਚ ਜੋਸ਼ ਭਰਦਿਆਂ ਹੁਣ ਤੋਂ ਹੀ ਪੂਰੀ ਤਰ੍ਹਾਂ ਕਮਰ ਕੱਸਣ ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਤੇ ਮਿਹਨਤ ਨਾਲ ਨਿਭਾਉਣੀ ਹੋਵੇਗੀ । ਮੀਟਿੰਗ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸਰਦਾਰ ਪਰਗਟ ਸਿੰਘ ਨੂੰ ਭਰੋਸਾ ਦਿਵਾਇਆ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਵਰਕਰਾਂ ਨੇ ਉਨ੍ਹਾਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਉਹ ਪੂਰੇ ਪੰਜਾਬ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਤੇ ਸਰਕਾਰ ਬਣਾਉਣ ਲਈ ਕੰਮ ਕਰਨ, ਜਲੰਧਰ ਛਾਉਣੀ ਹਲਕੇ ਦੀ ਚਿੰਤਾ ਉਨ੍ਹਾਂ ’ਤੇ ਛੱਡ ਦੇਣ । ਇਸ ਮੌਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਗੜੇ ਹਾਲਾਤਾਂ ’ਤੇ ਵੀ ਚਿੰਤਾ ਪ੍ਰਗਟਾਈ ਗਈ। ਮੀਟਿੰਗ ’ਚ ਕਿਹਾ ਗਿਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੇ ਕਾਰਜਪ੍ਰਣਾਲੀ ਤੋਂ ਨਿਰਾਸ਼ ਹਨ ਅਤੇ ਸੂਬੇ ਨੂੰ ਇੱਕ ਮਜ਼ਬੂਤ, ਜਵਾਬਦੇਹ ਤੇ ਲੋਕ-ਪੱਖੀ ਸਰਕਾਰ ਦੀ ਲੋੜ ਹੈ। ਵਰਕਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਅਤੇ ਕਾਂਗਰਸ ਦੀ ਏਕਤਾ ਨਾਲ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ।
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਪ੍ਰਬੰਧਕੀ ਕਮੇਟੀ ਵਲੋਂ ਵਿਸ਼ਕਰਮਾ ਦਿਵਸ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।