10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਧਾਨ ਸਭਾ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਆਗੂ ਨੂੰ ਦਿੱਤੀ ਜਾਵੇ ਟਿਕਟ-ਸਤਪਾਲ ਗਿੱਲ

ਜਲੰਧਰ, 9 ਨਵੰਬਰ (ਸ਼ਿਵ)- ਵਿਧਾਨ ਸਭਾ ਹਲਕਾ ਵੈਸਟ ਤੋਂ ਸਮਾਜ ਸੇਵਕ ਤੇ ਵਾਲਮੀਕਿ ਭਾਈਚਾਰੇ ਦੇ ਆਗੂ ਸਤਪਾਲ ਗਿੱਲ ਨੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਕਿਸੇ ਯੋਗ ਵਿਅਕਤੀ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ। ਸਤਪਾਲ ਗਿੱਲ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਰਾਜਨੀਤਿਕ ਪਾਰਟੀਆਂ ਵਲੋਂ ਵਿਧਾਨ ਸਭਾ ਹਲਕਾ ਵੈਸਟ ਤੋਂ ਪੁਰਾਣੇ ਤੇ ਰਵਾਇਤੀ ਚਿਹਰਿਆਂ ਨੂੰ ਹੀ ਵਾਰ-ਵਾਰ ਉਮੀਦਵਾਰ ਬਣਾਇਆ ਜਾ ਰਿਹਾ ਹੈ।

ਅਜੀਤ ਡੈਸਕ 10-11-2026
ਜਲੰਧਰ, 9 ਨਵੰਬਰ (ਸ਼ਿਵ)- ਵਿਧਾਨ ਸਭਾ ਹਲਕਾ ਵੈਸਟ ਤੋਂ ਸਮਾਜ ਸੇਵਕ ਤੇ ਵਾਲਮੀਕਿ ਭਾਈਚਾਰੇ ਦੇ ਆਗੂ ਸਤਪਾਲ ਗਿੱਲ ਨੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਕਿਸੇ ਯੋਗ ਵਿਅਕਤੀ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ। ਸਤਪਾਲ ਗਿੱਲ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਰਾਜਨੀਤਿਕ ਪਾਰਟੀਆਂ ਵਲੋਂ ਵਿਧਾਨ ਸਭਾ ਹਲਕਾ ਵੈਸਟ ਤੋਂ ਪੁਰਾਣੇ ਤੇ ਰਵਾਇਤੀ ਚਿਹਰਿਆਂ ਨੂੰ ਹੀ ਵਾਰ-ਵਾਰ ਉਮੀਦਵਾਰ ਬਣਾਇਆ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤਿਕ ਪਾਰਟੀਆਂ ਵਾਲਮੀਕੀ ਭਾਈਚਾਰੇ ਨੂੰ ਵੀ ਰਾਜਨੀਤੀ ਵਿਚ ਬਣਦਾ ਮਾਣ-ਸਨਮਾਨ ਤੇ ਪ੍ਰਤੀਨਿਧਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਵਾਲਮੀਕਿ ਭਾਈਚਾਰੇ ’ਚੋਂ ਕਿਸੇ ਵਿਅਕਤੀ ਨੂੰ ਉਮੀਦਵਾਰ ਨਹੀਂ ਬਣਾਉਂਦੀ ਤਾਂ ਵਾਲਮੀਕਿ ਸਮਾਜ ਵਲੋਂ ਉਸ ਪਾਰਟੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ ਆਪ’ ਤੇ ਕਾਂਗਰਸ ਨਾਲ ਜੁੜੇ 5 ਦਰਜਨ ਤੋਂ ਵੱਧ ਨੌਜਵਾਨ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਵਿਸ਼ਵਕਰਮਾ ਮੰਦਰ ਪ੍ਰਬੰਧਕੀ ਕਮੇਟੀ ਵਲੋਂ ਵਿਸ਼ਕਰਮਾ ਦਿਵਸ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।