10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਪਾਹਜ ਆਸ਼ਰਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਜਲੰਧਰ, 9 ਨਵੰਬਰ (ਸ਼ਿਵ)- ਅਪਾਹਜ ਆਸ਼ਰਮ ਜਲੰਧਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ, ਖੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦਾ ਉਦਘਾਟਨ ਰਾਜ ਸਭਾ ਮੈਂਬਰ ਡਾ.

ਅਜੀਤ ਡੈਸਕ 10-11-2026
ਜਲੰਧਰ, 9 ਨਵੰਬਰ (ਸ਼ਿਵ)- ਅਪਾਹਜ ਆਸ਼ਰਮ ਜਲੰਧਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ, ਖੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦਾ ਉਦਘਾਟਨ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ, ਡਾ. ਗਿਰੀਸ਼ ਬਾਲੀ (ਆਈ.ਆਰ.ਐੱਸ., ਕਮਿਸ਼ਨਰ ਇਨਕਮ ਟੈਕਸ), ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਜਲੰਧਰ ਦੇ ਮੇਅਰ ਵਨੀਤ ਧੀਰ ਅਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਜਲੰਧਰ-1 ਸ਼੍ਰੀਮਤੀ ਸ਼ੁਭੀ ਅੰਗਰਾ (ਪੀ.ਸੀ.ਐੱਸ.) ਤਰਸੇਮ ਕਪੂਰ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸ਼੍ਰੀਮਤੀ ਸੁਨੀਤਾ ਕਪੂਰ (ਕੋ-ਚੇਅਰਪਰਸਨ) ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਸ਼ਰਮ ਦੇ ਭਲਾਈ ਕਾਰਜਾਂ ਲਈ ਜਲੰਧਰ ਦੇ ਮੇਅਰ ਵਨੀਤ ਧੀਰ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਆਸ਼ਰਮ ਨੂੰ ਸਹਿਯੋਗ ਵਜੋਂ ਦੇਣ ਦਾ ਐਲਾਨ ਕੀਤਾ, ਜਦਕਿ ਸੀ.ਏ. ਅਨੁਜ ਬਾਂਸਲ ਵਲੋਂ 51 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ ਗਈ।
ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਬੰਦੀ ਛੋੜ ਦਿਵਸ ਅਗਲੀ ਖ਼ਬਰ ਹਲਕਾ ਜਲੰਧਰ ਉੱਤਰੀ ’ਚ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।