ਚੰਦੂਮਾਜਰਾ ਦੀ ਟਿੱਪਣੀ ’ਤੇ ਮਹਿੰਦਰ ਪਾਲ ਸਿੰਘ ਬਿਨਾਕਾ ਦੀ ਸਖ਼ਤ ਪ੍ਰਤੀਕਿਰਿਆ
ਕਿਹਾ, ਧਾਰਮਿਕ ਪਰੰਪਰਾਵਾਂ ਦਾ ਸਤਿਕਾਰ ਕਾਇਮ ਰੱਖਣਾ ਜ਼ਰੂਰੀ
ਜਲੰਧਰ, 9 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਮਹਿੰਦਰ ਪਾਲ ਸਿੰਘ ਬਿਨਾਕਾ ਨੇ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸਿਆਸੀ ਮਤਭੇਦਾਂ ਦੇ ਬਾਵਜੂਦ ਧਾਰਮਿਕ ਪਰੰਪਰਾਵਾਂ ਤੇ ਗੁਰਮਤਿ ਵਿਚਾਰਧਾਰਾ ਦਾ ਸਤਿਕਾਰ ਬਣਿਆ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਸਿਆਸੀ ਫੈਸਲਿਆਂ ਨਾਲ ਅਸਹਿਮਤੀ ਪ੍ਰਗਟਾਉਣ ਦਾ ਪੂਰਾ ਹੱਕ ਹੈ, ਪਰ ਧਾਰਮਿਕ ਸ਼ਖ਼ਸੀਅਤਾਂ ਦੀ ਭੂਮਿਕਾ ਤੇ ਸਿੱਖ ਧਾਰਮਿਕ ਪਰੰਪਰਾਵਾਂ ਬਾਰੇ ਗੱਲ ਕਰਦਿਆਂ ਸੰਜਮ ਅਤੇ ਸਤਿਕਾਰ ਦੀ ਭਾਵਨਾ ਕਾਇਮ ਰੱਖਣੀ ਜ਼ਰੂਰੀ ਹੈ।
ਮ
ਮਹਿੰਦਰ ਪਾਲ ਸਿੰਘ ਬਿਨਾਕਾ
10-11-2026
ਜਲੰਧਰ, 9 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਮਹਿੰਦਰ ਪਾਲ ਸਿੰਘ ਬਿਨਾਕਾ ਨੇ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸਿਆਸੀ ਮਤਭੇਦਾਂ ਦੇ ਬਾਵਜੂਦ ਧਾਰਮਿਕ ਪਰੰਪਰਾਵਾਂ ਤੇ ਗੁਰਮਤਿ ਵਿਚਾਰਧਾਰਾ ਦਾ ਸਤਿਕਾਰ ਬਣਿਆ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਸਿਆਸੀ ਫੈਸਲਿਆਂ ਨਾਲ ਅਸਹਿਮਤੀ ਪ੍ਰਗਟਾਉਣ ਦਾ ਪੂਰਾ ਹੱਕ ਹੈ, ਪਰ ਧਾਰਮਿਕ ਸ਼ਖ਼ਸੀਅਤਾਂ ਦੀ ਭੂਮਿਕਾ ਤੇ ਸਿੱਖ ਧਾਰਮਿਕ ਪਰੰਪਰਾਵਾਂ ਬਾਰੇ ਗੱਲ ਕਰਦਿਆਂ ਸੰਜਮ ਅਤੇ ਸਤਿਕਾਰ ਦੀ ਭਾਵਨਾ ਕਾਇਮ ਰੱਖਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਕਥਾ ਸੰਗਤ ਤੱਕ ਗੁਰਮਤਿ ਵਿਚਾਰਧਾਰਾ ਪਹੁੰਚਾਉਣ ਦੀ ਇੱਕ ਮਹਾਨ ਪਰੰਪਰਾ ਹੈ, ਜਿਸ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਮਹਿੰਦਰ ਪਾਲ ਸਿੰਘ ਬਿਨਾਕਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਲੰਬੇ ਸਮੇਂ ਤੋਂ ਪੰਥਕ ਸਿਆਸਤ ਨਾਲ ਜੁੜੇ ਰਹੇ ਹਨ ਅਤੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਪੰਥਕ ਰਾਜਨੀਤੀ ਅਤੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਸਬੰਧੀ ਕੰਮ ਕਰਦੇ ਰਹੇ ਹਨ। ਇਸ ਲਈ ਸਿਆਸੀ ਮਤਭੇਦਾਂ ਦੇ ਬਾਵਜੂਦ ਆਪਸੀ ਸਤਿਕਾਰ ਅਤੇ ਪੰਥਕ ਮਰਿਆਦਾ ਨੂੰ ਨੋ ਕਾਇਮ ਰੱਖਣਾ ਬੇਹਦ ਜਰੂਰੀ ਹੈ।