10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐੱਨ.ਐੱਚ.ਐੱਮ. ਮੁਲਾਜ਼ਮਾ ਕੰਮ ਦਾ ਕਰਨਗੇ ਮੁਕੰਮਲ ਬਾਈਕਾਟ, ਅੱਜ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ

ਜਲੰਧਰ, 10 ਨਵੰਬਰ (ਜਤਿੰਦਰ ਪੰਮੀ)-ਐੱਨ. ਐੱਚ.

ਅਜੀਤ ਡੈਸਕ 11-11-2026
ਜਲੰਧਰ, 10 ਨਵੰਬਰ (ਜਤਿੰਦਰ ਪੰਮੀ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹੇ ਦੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਤਹਿਤ 11 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-38 ਸਥਿਤ ਐੱਨ.ਐੱਚ.ਐੱਮ. ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ’ਚ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ ਸ਼ਾਮਲ ਹੋਣਗੇ। ਕੰਮ ਦਾ ਬਾਈਕਾਟ ਕਰਨ ਸੰਬੰਧੀ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਕਮਲ ਦੀ ਅਗਵਾਈ ਹੇਠ ਸਹਾਇਕ ਸਿਵਲ ਸਰਜਨ ਡਾ. ਜਿਓਤੀ ਫੁਕੇਲਾ ਨੂੰ ਪੱਤਰ ਵੀ ਸੌਂਪਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ ਕਰੀਬ 54 ਮੀਟਿੰਗਾਂ ਕਰਨ ਤੋਂ ਇਲਾਵਾ ਧਰਨਿਆਂ, ਰੋਸ ਪ੍ਰਦਰਸ਼ਨਾਂ ਤੇ ਮੰਗ ਪੱਤਰਾਂ ਰਾਹੀਂ ਵੀ ਆਵਾਜ਼ ਉਠਾਈ ਗਈ ਹੈ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਣਾਈ ਗਈ ਭਲਾਈ ਕਮੇਟੀ ਦੀ ਅਜੇ ਤੱਕ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਆਗੂਆਂ ਮੁਤਾਬਕ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਨਾ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਨਾ ਹੀ ਤਨਖਾਹਾਂ ਵਿੱਚ ਕੋਈ ਵਾਧਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਸਮਾਂਬੱਧ ਅਤੇ ਲਿਖਤੀ ਰੂਪ ਵਿੱਚ ਹੱਲ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਦੇ ਸਖ਼ਤ ਹੁਕਮ , ਸੀ . ਸੀ . ਟੀ . ਵੀ . ਕੈਮਰੇ ਲਗਾਏ ਬਿਨਾਂ ਨਹੀਂ ਚਲਾਈ ਜਾ ਸਕੇਗੀ ਪਾਰਕਿੰਗ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵਾਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲਾ 13 ਤੇ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।